ਸਿਹਤ ਵਿਭਾਗ ਕਾਦੀਆਂ ਦੀ ਟੀਮ ਨੇ ਸਕੂਲ ਵਿਦਿਆਰਥੀਆਂ ਨੂੰ ਡੇਂਗੂ ਮਲੇਰੀਆ ਸਬੰਧੀ ਕੀਤਾ ਜਾਗਰੂਕ

ਬਿਮਾਰੀਆਂ ਤੋਂ ਬਚਾਵ ਲਈ ਵੰਡੀਆਂ ਕਲੋਰੀਨ ਦੀ ਗੋਲੀਆਂ 

ਕਾਦੀਆਂ ਦੇ ਡੀ.ਏ.ਵੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਮਲੇਰੀਆ ਸੰਬੰਧੀ ਜਾਗਰੂਕ ਕਰਦਿਆਂ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਅਤੇ ਸਿਹਤ ਵਿਭਾਗ ਅਧਿਕਾਰੀ

ਕਾਦੀਆਂ, 26 ਜੁਲਾਈ (ਜ਼ੀਸ਼ਾਨ) - ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਲਾਲ ਮਾਂਡੀ ਦੇ ਦਿਸ਼ਾ ਨਿਰਦੇਸ਼ਾਂ ਤੇ ਚਲਦਿਆਂ ਨੋਡਲ ਅਫਸਰ ਡਾ. ਸ਼ੁੱਭਦੀਪ ਕੁਮਾਰ ਦੀ ਅਗਵਾਈ ਹੇਠ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਕਾਦੀਆਂ ਦੇ ਵੱਖ - ਵੱਖ ਸਕੂਲਾਂ, ਕਾਲਜਾਂ, ਹਸਪਤਾਲਾਂ, ਪਾਰਕਾਂ, ਦੁਕਾਨਾਂ ਆਦਿ ਤੇ ਜਾ ਕੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਦੀ ਬਿਮਾਰੀ ਸਬੰਧੀ ਅਤੇ ਉਨ੍ਹਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਬਿਮਾਰੀਆਂ ਤੋਂ ਬਚਾਵ ਲਈ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ। 

ਇਸੀ ਦੇ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਸਥਾਨਕ ਡੀ.ਏ.ਵੀ ਸਕੂਲ ਚ ਜਾ ਕੇ ਸਕੂਲ ਵਿਦਿਆਰਥੀਆਂ ਨੂੰ ਡੇਂਗੂ ਅਤੇ ਮਲੇਰੀਆ ਬਾਰੇ ਜਾਗਰੂਕ ਕੀਤਾ ਗਿਆ। 

ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਡੇਂਗੂ ਗੰਦਗੀ ਤੋਂ ਪੈਦਾ ਹੋਣ ਵਾਲੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਕਿ ਓੁਹ ਆਪਣੇ ਘਰਾਂ ਦੇ ਆਸ - ਪਾਸ ਪਾਣੀ ਜਮ੍ਹਾਂ ਨਾ ਹੋਣ ਦੇਣ ਕਿਉਂਕਿ ਜਿੱਥੇ ਪਾਣੀ ਖੜ੍ਹਾ ਰਹਿੰਦਾ ਹੈ ਉੱਥੇ ਮੱਛਰ ਦੀ ਪੈਦਾਵਾਰ ਵਧਦੀ ਹੈ। 

ਇਹ ਮੱਛਰ ਡੇਂਗੂ ਦੀਆਂ ਬੀਮਾਰੀਆਂ ਨੂੰ ਸੱਦਾ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ ਸਫਾਈ ਰੱਖਣ ਅਤੇ ਘਰਾਂ ਦੇ ਬਾਹਰ ਪਾਣੀ ਨਾ ਖੜ੍ਹਾ ਹੋਣ ਦੇਣ ਤਾਂ ਜੋ ਡੇਂਗੂ ਮਲੇਰੀਆ ਮੱਛਰ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ ਅਤੇ ਇਨ੍ਹਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਬਚਿਆ ਜਾ ਸਕੇ। 

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਤੇ ਸਕੂਲਾਂ, ਕਾਲਜਾਂ, ਹਸਪਤਾਲਾਂ, ਦੁਕਾਨਾਂ ਦੇ ਵਿੱਚ ਰੱਖੇ ਹੋਏ ਗਮਲਿਆਂ ਦੀ ਰੋਜ਼ਾਨਾ ਹੀ ਸਾਫ ਸਫਾਈ ਕੀਤੀ ਜਾਵੇ ਤਾਂ ਜੋ ਗਮਲਿਆਂ ਵਿੱਚ ਗੰਦਗੀ ਪੈਦਾ ਨਾ ਹੋ ਸਕੇ ਤੇ ਡੇਂਗੂ ਤੇ ਮਲੇਰੀਏ ਦੀ ਬਿਮਾਰੀ ਤੋਂ ਬਚਿਆ ਜਾ ਸਕੇ । 

ਇਸੇ ਤਰ੍ਹਾਂ ਸਿਹਤ ਵਿਭਾਗ ਦੀ ਟੀਮ ਨੇ ਸ਼ਹਿਰ ਦੇ ਵੱਖ - ਵੱਖ ਸਕੂਲਾਂ ਅਤੇ ਕੋਲੇਜਾਂ ਚ ਜਾ ਕੇ ਪਾਣੀ ਦੀਆਂ ਟੈਂਕੀਆਂ ਵਿੱਚ ਪਾਉਣ ਲਈ ਕਲੋਰੀਨ ਦੀਆਂ ਗੋਲੀਆਂ ਦਿੱਤੀਆਂ ਗਈਆਂ , ਤਾਂ ਜੋ ਬੱਚਿਆਂ ਨੂੰ ਸਟਾਫ ਨੂੰ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਸਕੇ । 

ਸਕੂਲਾਂ ਚ ਕਲੋਰੀਨ ਦੀ ਗੋਲੀਆਂ ਵੰਡਿਆਂ ਹੈਲਥ ਇੰਸਪੈਕਟਰ ਕੁਲਬੀਰ ਸਿੰਘ

ਇਸ ਮੌਕੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਦੇ ਨਾਲ ਨਰਿੰਦਰ ਸਿੰਘ ,ਬਲਵਿੰਦਰ ਸਿੰਘ, ਲਖਬੀਰ ਸਿੰਘ, ਸੁਖਵਿੰਦਰ ਸਿੰਘ, ਜਗਰਾਜ ਸਿੰਘ ਆਦਿ ਸਿਹਤ ਵਿਭਾਗ ਕਾਦੀਆਂ ਦੇ ਕਰਮਚਾਰੀ ਹਾਜ਼ਰ ਹਨ। 

Post a Comment

© Qadian Times. All rights reserved. Distributed by ASThemesWorld
-->