ਜਗਤ ਪੰਜਾਬੀ ਸਭਾ ਦੀ ਸੂਬਾ ਟੀਮ ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ ਪੰਜਾਬੀ ਸੱਭਿਆਚਾਰ ਮਾਡਲ ਦੇਕੇ ਸਨਮਾਨਿਤ ਕਰਦਿਆਂ। (ਜ਼ੀਸ਼ਾਨ) |
ਕਾਦੀਆਂ 16 ਅਗਸਤ (ਜ਼ੀਸ਼ਾਨ) - ਜਗਤ ਪੰਜਾਬੀ ਸਭਾ ਦੀ ਸੂਬਾ ਟੀਮ ਨੇ ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੂਬਾ ਟੀਮ ਵਿੱਚ ਸੂਬਾ ਪ੍ਰਧਾਨ ਮੁਕੇਸ਼ ਵਰਮਾ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਸੈਣੀ ਸਟੇਟ ਐਵਾਰਡੀ, ਮੀਤ ਪ੍ਰਧਾਨ ਸਰਵਣ ਸਿੰਘ ਧੰਦਲ ਸ਼ਾਮਲ ਸਨ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਸੂਬੇ ਭਰ ਵਿੱਚ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਅਤੇ ਮਾਂ ਬੋਲੀ ਪੰਜਾਬੀ ਦੇ ਡਿੱਗ ਰਹੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਸਹਾਇਤਾ ਦੇਣ ਦੀ ਗੱਲ ਕੀਤੀ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਸੂਬੇ ਭਰ ਵਿੱਚ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਅਤੇ ਮਾਂ ਬੋਲੀ ਪੰਜਾਬੀ ਦੇ ਡਿੱਗ ਰਹੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਸਹਾਇਤਾ ਦੇਣ ਦੀ ਗੱਲ ਕੀਤੀ।
ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਮਾਂ ਬੋਲੀ ਪੰਜਾਬੀ ਦੇ ਵਿਕਾਸ ਅਤੇ ਉੱਨਤੀ ਲਈ ਯਤਨਸ਼ੀਲ ਹੈ। ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਮਾਂ ਬੋਲੀ ਪੰਜਾਬੀ ਨੂੰ ਦਰਸਾਉਂਦੇ ਚੌਕ ਸਥਾਪਤ ਕੀਤੇ ਜਾ ਰਹੇ ਹਨ। ਦੁਕਾਨਾਂ ਅਤੇ ਦਫ਼ਤਰਾਂ ਵਿੱਚ ਪੰਜਾਬੀ ਭਾਸ਼ਾ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਜਗਤ ਪੰਜਾਬੀ ਸਭਾ ਦੀ ਸੂਬਾ ਟੀਮ ਨੇ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਉਨ੍ਹਾਂ ਦੇ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਗਤ ਪੰਜਾਬੀ ਸਭਾ ਨੇ ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ ਨੂੰ ਪੰਜਾਬੀ ਭਾਸ਼ਾ ਦੇ ਸੱਭਿਆਚਾਰ ਨੂੰ ਦਰਸਾਉਂਦਾ ਇੱਕ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਗੁਰੂ ਗੋਬਿੰਦ ਸਕੂਲ ਤੋਂ ਜਸਮੀਤ ਸਿੰਘ ਅਤੇ ਮਨਿਸਟੀਰੀਅਲ ਯੂਨੀਅਨ, ਪੰਜਾਬ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਡਿਗਰਾ ਨੇ ਦੱਸਿਆ ਕਿ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਸਿੱਖਿਆ ਵਿਭਾਗ ਦੇ ਸਾਰੇ ਦਫ਼ਤਰਾਂ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਾਰੇ ਕੰਮ ਪੰਜਾਬੀ ਭਾਸ਼ਾ ਵਿੱਚ ਕੰਮ ਕੀਤੇ ਜਾਦੇ ਹਨ ਅਤੇ ਪੰਜਾਬ ਸਰਕਾਰ ਦੇ ਮਾਂ ਬੋਲੀ ਪੰਜਾਬੀ ਨੂੰ ਦਫ਼ਤਰਾਂ ਵਿੱਚ ਲਾਗੂ ਕਰਵਾਉਣ ਲਈ ਕੀਤੇ ਹੁਕਮਾਂ ਦੀ ਪਾਲਣਾ ਉਨ੍ਹਾਂ ਦੇ ਸਾਥੀ ਸਾਰੇ ਦਫ਼ਤਰਾਂ ਵਿੱਚ ਕਰ ਰਹੇ ਹਨ ।