ਚੇਅਰਮੈਨ ਪਰਮਿੰਦਰ ਸਿੰਘ ਬਸਰਾ ਵੱਲੋਂ ਹੜ ਪੀੜਤਾਂ ਲਈ ਦਿੱਤੀ ਮਾਲੀ ਮਦਦ

ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਰਾਸ਼ੀ ਦਿੰਦਿਆਂ ਚੇਅਰਮੈਨ ਪਰਮਿੰਦਰ ਸਿੰਘ ਬਸਰਾ ਅਤੇ ਹੋਰ। (ਜ਼ੀਸ਼ਾਨ)

ਕਾਦੀਆਂ, 26 ਸਤੰਬਰ (ਜ਼ੀਸ਼ਾਨ) – ਚੇਅਰਮੈਨ ਪਰਮਿੰਦਰ ਸਿੰਘ ਬਸਰਾ ਨੇ ਆਪਣੇ ਮਾਤਾ-ਪਿਤਾ ਜੀ ਦੀ ਯਾਦ ਵਿੱਚ ਹੜ ਪੀੜਤ ਪਰਿਵਾਰਾਂ ਦੀ ਮਦਦ ਲਈ 25 ਹਜ਼ਾਰ ਰੁਪਏ ਗੁਰਦੁਆਰਾ ਸੂਚਿਆਣਾ ਸਾਹਿਬ, ਤੁਗਲਵਾਲਾ ਨੂੰ ਦਿੱਤੇ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੇਅਰਮੈਨ ਅਤੇ ਉਹਨਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ।
ਪਰਮਿੰਦਰ ਸਿੰਘ ਬਸਰਾ ਨੇ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਸਮਾਜ ਸੇਵਾ ਹੈ ਅਤੇ ਉਹ ਹਮੇਸ਼ਾ ਇਸ ਤਰ੍ਹਾਂ ਦੇ ਕਾਰਜ ਕਰਦੇ ਰਹਿਣਗੇ। ਇਸ ਮੌਕੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਸਰਪ੍ਰਸਤ ਕਸ਼ਮੀਰ ਸਿੰਘ, ਪ੍ਰਧਾਨ ਲਖਵਿੰਦਰ ਸਿੰਘ, ਰਾਜਬੀਰ ਸਿੰਘ ਰਾਜਾ, ਸੁਖਵਿੰਦਰ ਸਿੰਘ ਬਸਰਾ ਆਦਿ ਵੀ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld