| ਕਾਦੀਆਂ ਚ ਟੈਕਨੀਕਲ ਸਰਵਿਸਜ਼ ਯੂਨੀਅਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਆਗੂ ਰੋਸ ਪ੍ਰਦਰਸ਼ਨ ਕਰਦਿਆਂ। (ਜ਼ੀਸ਼ਾਨ) |
ਕਾਦੀਆਂ, 24 ਸਤੰਬਰ (ਜ਼ੀਸ਼ਾਨ): ਟੈਕਨੀਕਲ ਸਰਵਿਸਜ਼ ਯੂਨੀਅਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਕਾਦੀਆਂ ਨੇ ਅੱਜ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਹੁਸ਼ਿਆਰਪੁਰ ਵਿੱਚ ਬੱਚੇ ਨਾਲ ਹੋਈ ਦਰਿੰਦਗੀ ਦੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਅਤੇ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ।
ਇਸ ਮੌਕੇ ਜਗਤਾਰ ਸਿੰਘ ਖੁੰਡਾ, ਸੰਤੋਖ ਸਿੰਘ, ਕਸ਼ਮੀਰ ਸਿੰਘ, ਸੁਰਜੀਤ ਸਿੰਘ ਗੁਰਾਇਆ, ਹਰਦੀਪ ਸਿੰਘ ਸੇਖੋਂ, ਅਵਤਾਰ ਸਿੰਘ, ਜਪਾਨ ਸਿੰਘ, ਪ੍ਰੇਮ ਚੰਦ ਅਤੇ ਲਖਵਿੰਦਰ ਸਿੰਘ ਮੰਡ ਆਦਿ ਨੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ, ਠੇਕਾ ਕਾਮਿਆਂ ਅਤੇ ਲੋਕਾਂ ਨੂੰ ਸੱਦਾ ਦਿੱਤਾ ਕਿ ਪ੍ਰਵਾਸੀ ਮਜ਼ਦੂਰਾਂ ਖਿਲਾਫ ਭੜਕਾਊ ਤੇ ਭਟਕਾਊ ਪ੍ਰਚਾਰ ਨੂੰ ਨਾ ਫੈਲਾਉਣ ਅਤੇ ਸਮਾਜ ਵਿੱਚ ਸਚੇਤ ਰਹਿਣ। ਆਗੂਆਂ ਨੇ ਲੋਕਾਂ ਨੂੰ ਸਮਝਾਇਆ ਕਿ ਅਜਿਹੇ ਅਪਰਾਧਿਕ ਕਾਰਜਾਂ ਨੂੰ ਇੱਕ ਵਿਅਕਤੀ ਤੱਕ ਸੀਮਿਤ ਰਹਿਣ ਦੇਣਾ ਚਾਹੀਦਾ ਹੈ ਅਤੇ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਤਾਕਤਾਂ ਦੇ ਮਨਸੂਬਿਆਂ ਤੋਂ ਬਚਨਾ ਜ਼ਰੂਰੀ ਹੈ।