ਕਾਦੀਆਂ ਵਿੱਚ ਜਗਤ ਪੰਜਾਬੀ ਸਭਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ

ਕਾਦੀਆਂ ਚ ਜਗਤ ਪੰਜਾਬੀ ਸਭਾ ਦੇ ਪ੍ਰਧਾਨ ਮੁਕੇਸ਼ ਵਰਮਾ, ਪਵਨ ਭਾਰਦਵਾਜ, ਵਿਪਿਨ ਪਰਾਸ਼ਰ ਅਤੇ ਪ੍ਰਦੀਪ ਸਹਿਗਲ ਆਦਿ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ। (ਜ਼ੀਸ਼ਾਨ)

ਕਾਦੀਆਂ, 28 ਸਤੰਬਰ (ਜ਼ੀਸ਼ਾਨ) – ਜਗਤ ਪੰਜਾਬੀ ਸਭਾ ਕੈਨੇਡਾ ਦੀ ਪੰਜਾਬ ਇਕਾਈ ਵੱਲੋਂ ਅੱਜ ਸਥਾਨਕ ਏ.ਵੀ.ਐਮ. ਸਕੂਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਸਮਾਰੋਹ ਕੀਤਾ ਗਿਆ। ਪ੍ਰਧਾਨ ਮੁਕੇਸ਼ ਵਰਮਾ ਦੀ ਅਗਵਾਈ ਹੇਠ ਸਕੂਲ ਡਾਇਰੈਕਟਰ ਆਦਿਤਿਆ ਸਹਿਗਲ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਹੋਇਆ। ਇਸ ਮੌਕੇ ਜਨਰਲ ਸਕੱਤਰ ਪਵਨ ਭਾਰਦਵਾਜ, ਉਪ ਪ੍ਰਧਾਨ ਸਰਵਨ ਸਿੰਘ ਧੰਦਲ, ਵਿਪਿਨ ਪਰਾਸ਼ਰ, ਪ੍ਰਦੀਪ ਸਹਿਗਲ ਆਦਿ ਮੈਂਬਰਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ।
ਮੁਕੇਸ਼ ਵਰਮਾ ਨੇ ਕਿਹਾ ਕਿ ਭਗਤ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ ਅਤੇ ਉਨ੍ਹਾਂ ਦੀ 23 ਸਾਲ ਦੀ ਉਮਰ ਵਿੱਚ ਦਿੱਤੀ ਕੁਰਬਾਨੀ ਕਦੇ ਭੁਲਾਈ ਨਹੀਂ ਜਾ ਸਕਦੀ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਵਾਂ ਸਮਾਜ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ।


Post a Comment

© Qadian Times. All rights reserved. Distributed by ASThemesWorld