ਸੈਣੀ ਬਰਾਦਰੀ ਦਾ ਵਫ਼ਦ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੂੰ ਮਿਲਿਆ

ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਦੇ ਹੋਏ ਸੈਣੀ ਬਰਾਦਰੀ ਦੇ ਪ੍ਰਤੀਨਿਧੀ। (ਜ਼ੀਸ਼ਾਨ)

ਕਾਦੀਆਂ, 14 ਸਤੰਬਰ (ਜ਼ੀਸ਼ਾਨ)– ਸੈਣੀ ਬਰਾਦਰੀ ਦਾ ਇੱਕ ਵਫ਼ਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲਿਆ। ਵਫ਼ਦ ਨੇ ਵੱਖ-ਵੱਖ ਮੁੱਦਿਆਂ 'ਤੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ।
ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਸੈਣੀ (ਜਾਗੋਵਾਲ), ਮਲਕੀਤ ਸਿੰਘ ਬਿੱਲਾ ਸੈਣੀ (ਨੈਣੇਕੋਟ), ਅਵਿੰਦਰ ਸਿੰਘ ਸੈਣੀ (ਲਾਧੂਪੁਰ), ਜਤਿੰਦਰ ਸਿੰਘ ਸਾਬੀ ਸੈਣੀ (ਲਾਧੂਪੁਰ) ਅਤੇ ਅੰਮ੍ਰਿਤਪਾਲ ਸਿੰਘ ਸੈਣੀ (ਜਾਗੋਵਾਲ) ਨੇ ਦੱਸਿਆ ਕਿ ਉਨ੍ਹਾਂ ਨੇ ਗੁਰਦਾਸਪੁਰ ਵਿਖੇ ਸੈਣੀ ਭਵਨ ਬਣਾਉਣ ਦੀ ਮੰਗ ਰੱਖੀ। ਨਾਲ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇ ਕਰਵਾ ਕੇ ਵਧੇਰੇ ਫੰਡ ਜਾਰੀ ਕਰਨ ਦੀ ਮੰਗ ਵੀ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਜ਼ਾਦੀ ਲਈ 90 ਪ੍ਰਤੀਸ਼ਦ ਕੁਰਬਾਨੀਆਂ ਦਿੱਤੀਆਂ ਹਨ, ਇਸ ਲਈ ਪੰਜਾਬ ਨੂੰ 1600 ਕਰੋੜ ਦੀ ਬਜਾਏ ਘੱਟੋ-ਘੱਟ 20 ਹਜ਼ਾਰ ਕਰੋੜ ਰਾਸ਼ੀ ਜਾਰੀ ਕੀਤੀ ਜਾਵੇ। ਗੱਲਬਾਤ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਵੀ ਵਿਚਾਰਿਆ ਗਿਆ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਉਹ ਜਲਦ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲ ਕੇ ਇਹ ਮਸਲੇ ਚੁੱਕਣਗੇ।



Post a Comment

© Qadian Times. All rights reserved. Distributed by ASThemesWorld