ਸੜਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਨਿਆਂ ਤੇ ਮੁਆਵਜ਼ੇ ਦੀ ਲਗਾਈ ਗੁਹਾਰ

ਮ੍ਰਿਤਕ ਵਿਲੀਅਮ ਮਸੀਹ ਦੀ ਫ਼ਾਈਲ ਫ਼ੋਟੋ। (ਜ਼ੀਸ਼ਾਨ)

ਕਾਦੀਆਂ, 27 ਅਕਤੂਬਰ (ਜ਼ੀਸ਼ਾਨ) – ਨਾਥਪੁਰ ਪਿੰਡ ਦੇ 17 ਸਾਲਾ ਵਿਲੀਅਮ ਮਸੀਹ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਤੋਂ ਬਾਅਦ ਪਰਿਵਾਰ ਨੇ ਨਿਆਂ ਅਤੇ ਮੁਆਵਜ਼ੇ ਦੀ ਮੰਗ ਕੀਤੀ ਹੈ।
ਵਿਲੀਅਮ ਬਾਰ੍ਹਵੀਂ ਕਲਾਸ ਦਾ ਵਿਦਿਆਰਥੀ ਸੀ ਅਤੇ ਪੜ੍ਹਾਈ ਨਾਲ ਨਾਲ ਇੱਕ ਰੈਸਟੋਰੈਂਟ ਵਿੱਚ ਪਾਰਟ-ਟਾਈਮ ਕੰਮ ਕਰਦਾ ਸੀ। 20 ਅਕਤੂਬਰ ਦੀ ਰਾਤ ਕਰੀਬ ਸਾਢੇ ਨੌਂ ਵਜੇ ਜਦੋਂ ਉਹ ਰੈਸਟੋਰੈਂਟ ਤੋਂ ਘਰ ਵੱਲ ਜਾ ਰਿਹਾ ਸੀ, ਤਾਂ ਇੱਕ ਤੇਜ਼ ਰਫ਼ਤਾਰ ਕਾਲੀ ਥਾਰ (ਨੰਬਰ PB06 BE 8855) ਨੇ ਉਸਨੂੰ ਟੱਕਰ ਮਾਰੀ। ਗੰਭੀਰ ਹਾਲਤ ਵਿੱਚ ਉਸਨੂੰ ਬਟਾਲਾ ਹਸਪਤਾਲ ਰੈਫਰ ਕੀਤਾ ਗਿਆ, ਜਿੱਥੇ 24 ਅਕਤੂਬਰ ਨੂੰ ਉਸਦੀ ਮੌਤ ਹੋ ਗਈ।
ਮ੍ਰਿਤਕ ਦੇ ਮਾਮੇ ਮਿੰਟੂ ਮਸੀਹ ਨੇ ਦੱਸਿਆ ਕਿ ਥਾਰ ਚਾਲਕ ਦੀ ਪਛਾਣ ਸਿਕੰਦਰ ਪ੍ਰਤਾਪ ਸਿੰਘ ਉਰਫ਼ ਐਸ.ਪੀ. ਨਿਵਾਸੀ ਡੱਲਾ ਵਜੋਂ ਹੋਈ ਹੈ, ਜੋ ਹਾਦਸੇ ਤੋਂ ਬਾਅਦ ਤੋਂ ਫਰਾਰ ਹੈ। ਕਾਦੀਆਂ ਪੁਲਿਸ ਨੇ ਇਸ ਮਾਮਲੇ ਸਬੰਧੀ ਧਾਰਾ 106 ਅਤੇ 281 ਬੀ.ਐਨ.ਐਸ. ਤਹਿਤ ਕੇਸ ਦਰਜ ਕੀਤਾ ਹੈ।
ਮਿੰਟੂ ਮਸੀਹ ਨੇ ਕਿਹਾ ਕਿ ਵਿਲੀਅਮ ਪੜ੍ਹਾਈ ਵਿੱਚ ਹੋਸ਼ਿਆਰ ਸੀ ਅਤੇ ਆਪਣੇ ਪਰਿਵਾਰ ਦੀ ਮਦਦ ਲਈ ਕੰਮ ਕਰਦਾ ਸੀ। ਉਸਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੜਕ ਹਾਦਸਿਆਂ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।



Post a Comment

© Qadian Times. All rights reserved. Distributed by ASThemesWorld