| ਪਿੰਡ ਨਾਥਪੁਰ ਵਿੱਚ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਪਿੰਡ ਵਾਸੀ ਕਿਸਾਨ। (ਜ਼ੀਸ਼ਾਨ) |
ਕਾਦੀਆਂ, 1 ਨਵੰਬਰ (ਜ਼ੀਸ਼ਾਨ) – ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਕਾਦੀਆਂ ਵੱਲੋਂ ਪਿੰਡ ਨਾਥਪੁਰ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦੀ ਅਗਵਾਈ ਖੇਤੀਬਾੜੀ ਵਿਸਥਾਰ ਅਫਸਰ ਹਰਪ੍ਰੀਤ ਸਿੰਘ ਬੋਪਾਰਾਏ ਅਤੇ ਇੰਸਪੈਕਟਰ ਮੈਡਮ ਨਵਜੋਤ ਕੌਰ ਨੇ ਕੀਤੀ।
ਹਰਪ੍ਰੀਤ ਸਿੰਘ ਬੋਪਾਰਾਏ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ, ਕਿਉਂਕਿ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ, ਮਿੱਤਰ ਕੀੜੇ ਨਸ਼ਟ ਹੁੰਦੇ ਹਨ ਅਤੇ ਧੂੰਏਂ ਨਾਲ ਲੋਕਾਂ ਦੀ ਸਿਹਤ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਖੇਤੀ ਸੰਦਾਂ ਉੱਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ।
ਇਕੱਤਰ ਹੋਏ ਕਿਸਾਨਾਂ ਨੇ ਵਿਭਾਗ ਨੂੰ ਭਰੋਸਾ ਦਿਵਾਇਆ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ-ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਥਾਣਾ ਕਾਦੀਆਂ ਦੇ ਪੁਲਿਸ ਮੁਲਾਜ਼ਮਾਂ ਦੇ ਨਾਲ ਨਾਲ ਕਿਸਾਨ ਸਤਨਾਮ ਸਿੰਘ, ਬਲਕਾਰ ਸਿੰਘ (ਪ੍ਰਧਾਨ, ਕਿਸਾਨ ਯੂਨੀਅਨ), ਮੇਜਰ ਸਿੰਘ, ਜਸਵੰਤ ਸਿੰਘ ਅਤੇ ਸਰਵਨ ਸਿੰਘ ਵੀ ਮੌਜੂਦ ਸਨ।