| ਪਿੰਡ ਸੇਖਵਾਂ ਵਿਖੇ ਜਗਰੂਪ ਸਿੰਘ ਸੇਖਵਾਂ ਚੋਣ ਤਿਆਰੀਆਂ ਬਾਰੇ ਮੀਟਿੰਗ ਕਰਦਿਆਂ। (ਜ਼ੀਸ਼ਾਨ) |
ਕਾਦੀਆਂ, 6 ਦਸੰਬਰ (ਜ਼ੀਸ਼ਾਨ) – ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਅੱਜ ਪਿੰਡ ਸੇਖਵਾਂ ਦੇ ਦਫ਼ਤਰ ਵਿੱਚ ਹਲਕਾ ਕਾਦੀਆਂ ਦੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੇ ਉਮੀਦਵਾਰਾਂ ਸਮੇਤ ਸਾਰੇ ਅਹੁਦੇਦਾਰਾਂ ਅਤੇ ਸਨਮਾਨਿਤ ਵਰਕਰਾਂ ਨਾਲ ਮਹੱਤਵਪੂਰਨ ਅਤੇ ਵਿਸ਼ੇਸ਼ ਮੀਟਿੰਗ ਕੀਤੀ।
ਇਸ ਮੀਟਿੰਗ ਦੌਰਾਨ ਹਲਕੇ ਦੀ ਚੋਣ ਰਣਨੀਤੀ, ਸੰਗਠਨ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣਾਂ ਲਈ ਤਿਆਰੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਜਗਰੂਪ ਸਿੰਘ ਸੇਖਵਾਂ ਨੇ ਵਰਕਰਾਂ ਨੂੰ ਇਕਜੁੱਟ ਹੋ ਕੇ ਮਜ਼ਬੂਤ ਮੁਹਿੰਮ ਚਲਾਉਣ ਦੀ ਅਪੀਲ ਕੀਤੀ ਅਤੇ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਯਕੀਨੀ ਬਣਾਉਣ ਲਈ ਲੋੜੀਂਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ। ਇਸ ਮੌਕੇ ਹਲਕਾ ਕਾਦੀਆਂ ਦੇ ਕਈ ਵਰਕਰ ਅਤੇ ਅਹੁਦੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।