ਕਰਵਾਚੌਥ ਦੀ ਰਾਤ ਫਾਇਰਿੰਗ ਕਰਨ ਵਾਲੇ ਜੱਗੂ ਭਗਵਾਨਪੁਰੀਆ ਗੈਂਗ ਦੇ 2 ਸ਼ੂਟਰ ਗ੍ਰਿਫਤਾਰ, ਬਟਾਲਾ ਪੁਲਿਸ ਅਤੇ ਦਿੱਲੀ ਪੁਲਿਸ ਦੀ ਸਾਂਝੀ ਕਾਰਵਾਈ ਨਾਲ ਮਿਲੀ ਕਾਮਯਾਬੀ

ਡੀ.ਆਈ.ਜੀ. ਸੰਦੀਪ ਗੋਇਲ ਪੁਲਿਸ ਅਧਿਕਾਰੀਆਂ ਨਾਲ ਜਾਣਕਾਰੀ ਦਿੰਦਿਆਂ, ਡੀ.ਐਸ.ਪੀ. ਰਾਜੇਸ਼ ਕੱਕੜ ਗ੍ਰਿਫਤਾਰ ਸ਼ੂਟਰਾਂ ਨਾਲ। (ਜ਼ੀਸ਼ਾਨ)

ਕਾਦੀਆਂ, 11 ਦਸੰਬਰ (ਜ਼ੀਸ਼ਾਨ) – ਬਾਰਡਰ ਰੇਂਜ ਪੰਜਾਬ ਪੁਲਿਸ ਦੇ ਡੀ.ਆਈ.ਜੀ. ਸੰਦੀਪ ਗੋਇਲ ਨੇ ਬਟਾਲਾ ਵਿੱਚ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਬਟਾਲਾ ਪੁਲਿਸ ਨੇ ਦਿੱਲੀ ਪੁਲਿਸ ਨਾਲ ਸਾਂਝੀ ਕਾਰਵਾਈ ਕਰਕੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਖ਼ਤਰਨਾਕ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਵੇਂ ਸ਼ੂਟਰ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਲੰਮੇ ਸਮੇਂ ਤੋਂ ਪੁਲਿਸ ਨੂੰ ਲੋੜੀਂਦੇ ਸਨ।

ਡੀ.ਆਈ.ਜੀ. ਗੋਇਲ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸ਼ੂਟਰਾਂ ਨੇ ਸਤੰਬਰ ਅਤੇ ਅਕਤੂਬਰ 2025 ਦੌਰਾਨ ਵੱਖ-ਵੱਖ ਜਗ੍ਹਾਂ 'ਤੇ ਫਾਇਰਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਸਭ ਤੋਂ ਗੰਭੀਰ ਮਾਮਲੇ ਵਿੱਚ ਇਨ੍ਹਾਂ ਨੇ ਕੁਲਵੰਤ ਸਿੰਘ ਨਾਂ ਦੇ ਵਿਅਕਤੀ ਦੇ ਘਰ ਵਿੱਚ ਦਾਖਲ ਹੋ ਕੇ ਗੋਲੀ ਮਾਰ ਕੇ ਕਤਲ ਕੀਤਾ ਸੀ।

ਇਸ ਤੋਂ ਇਲਾਵਾ, ਗੋਇਲ ਨੇ ਖੁਲਾਸਾ ਕੀਤਾ ਕਿ ਕਰਵਾਚੌਥ ਦੀ ਰਾਤ ਬਟਾਲਾ ਵਿੱਚ ਹੋਈ ਫਾਇਰਿੰਗ ਵਾਰਦਾਤ, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ, ਦੇ ਪਿੱਛੇ ਵੀ ਇਹੀ ਦੋ ਸ਼ੂਟਰ ਸਨ। ਇਸ ਹਮਲੇ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ।

ਪੁਲਿਸ ਦੇ ਮੁਤਾਬਕ ਦੋਵੇਂ ਸ਼ੂਟਰ ਜੱਗੂ ਭਗਵਾਨਪੁਰੀਆ ਗੈਂਗ ਲਈ ਸੁਪਾਰੀ ਕਤਲ, ਹਮਲੇ ਅਤੇ ਦਹਿਸ਼ਤ ਪੈਦਾ ਕਰਨ ਵਾਲੀਆਂ ਕਾਰਵਾਈਆਂ ਕਰਦੇ ਸਨ। ਲਗਾਤਾਰ ਟ੍ਰੈਕਿੰਗ ਅਤੇ ਦਿੱਲੀ ਪੁਲਿਸ ਦੀ ਮਦਦ ਨਾਲ ਇਨ੍ਹਾਂ ਨੂੰ ਕਾਬੂ ਕੀਤਾ ਗਿਆ।



Post a Comment

© Qadian Times. All rights reserved. Distributed by ASThemesWorld