ਖ਼ਾਲਸਾ ਦੀਵਾਨ ਰਿਆੜਕੀ ਕਾਦੀਆਂ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਇੱਕ ਲੱਖ ਰੁਪਏ ਦਾ ਚੈਕ

ਖ਼ਾਲਸਾ ਦੀਵਾਨ ਰਿਆੜਕੀ ਕਾਦੀਆਂ ਵੱਲੋਂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪ੍ਰਤਾਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਇੱਕ ਲੱਖ ਰੁਪਏ ਦਾ ਚੈੱਕ ਦਿੰਦੇ ਹੋਏ ਨਾਲ ਖੜੇ ਸਕੱਤਰ ਬਿਜੈ ਸਿੰਘ, ਮੈਨੇਜਰ ਰਿਆੜ, ਸੁਪਰਡੈਂਟ ਨਿਸ਼ਾਨ ਸਿੰਘ, ਐਡੀਸ਼ਨਲ ਮੈਨੇਜਰ ਭਾਟੀਆ ਤੇ ਹੋਰ। (ਜ਼ੀਸ਼ਾਨ)
ਕਾਦੀਆਂ, 4 ਸਤੰਬਰ (ਜ਼ੀਸ਼ਾਨ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗ ਕਰਨ ਲਈ ਖ਼ਾਲਸਾ ਦੀਵਾਨ ਰਿਆੜਕੀ ਕਾਦੀਆਂ ਰਜਿ ਦੇ ਪ੍ਰਧਾਨ ਸਵਰਨ ਸਿੰਘ ਵਿਰਕ ਪ੍ਰਿੰਸੀਪਲ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਸੀਨੀਅਰ ਮੀਤ ਪ੍ਰਧਾਨ ਖ਼ਾਲਸਾ ਦੀਵਾਨ ਰਿਆੜਕੀ ਕਾਦੀਆਂ ਅਤੇ ਅਵਤਾਰ ਸਿੰਘ ਨਿਰਮਾਣ ਸੈਕਟਰੀ ਨੇ ਹੜ ਪੀੜਤਾਂ ਦੀ ਸਹਾਇਤਾ ਕਰਨ ਦਾ ਫੈਸਲਾ ਕੀਤਾ।
ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਸੀਨੀਅਰ ਮੀਤ ਪ੍ਰਧਾਨ ਨੇ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੂੰ ਇੱਕ ਲੱਖ ਰੁਪਏ ਦਾ ਚੈੱਕ ਸੌਂਪਿਆ ।
ਇਸ ਮੌਕੇ ਖ਼ਾਲਸਾ ਦੀਵਾਨ ਰਿਆੜਕੀ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ  ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਮੁਸੀਬਤ ਸਮੇਂ ਲੋੜਵੰਦਾਂ ਦੀ ਮਦਦ ਲਈ ਮੋਹਰੀ ਹੋ ਕੇ ਕਾਰਜ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਿੱਖ ਸੰਸਥਾ ਦੇ ਨਾਲ ਰਲਕੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਜਥੇਦਾਰ ਗੋਰਾ ਨੇ ਕਿਹਾ ਕਿ ਸਾਨੂੰ ਸਭ ਨੂੰ ਤਨ ਮਨ ਧਨ ਨਾਲ ਹੜ ਪੀੜਤਾਂ ਦੇ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ। ਜਥੇਦਾਰ ਗੋਰਾ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ ਪੀੜਤਾਂ ਦੀ ਕੀਤੀ ਜਾ ਰਹੀ ਪਿੰਡ ਪੱਧਰ ਤੇ ਸਹਾਇਤਾ ਦੇ ਕਾਰਜ ਦੀ ਭਰਪੂਰ ਸ਼ਲਾਘਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਸਟਾਫ ਵਲੋਂ ਆਪਣੀ ਇੱਕ ਦਿਨ ਦੀ ਤਨਖ਼ਾਹ ਹੜ ਪੀੜਤਾਂ ਦੀ ਸਹਾਇਤਾ ਵਾਸਤੇ ਦੇਣ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਤੇ ਪ੍ਰਤਾਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਲਸਾ ਦੀਵਾਨ ਰਿਆੜਕੀ ਕਾਦੀਆਂ ਰਜਿ ਦੇ ਪ੍ਰਧਾਨ ਸਵਰਨ ਸਿੰਘ ਵਿਰਕ ਪ੍ਰਿੰਸੀਪਲ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲ, ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਅਵਤਾਰ ਸਿੰਘ ਨਿਰਮਾਣ ਸੈਕਟਰੀ ਖ਼ਾਲਸਾ ਦੀਵਾਨ ਰਿਆੜਕੀ ਵੱਲੋਂ ਹੜ ਪੀੜਤਾਂ ਦੀ ਸਹਾਇਤਾ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਲੱਖ ਰੁਪਏ ਦਾ ਚੈੱਕ ਦੇਣ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ,  ਸੁਪਰਡੈਂਟ ਨਿਸ਼ਾਨ ਸਿੰਘ, ਇੰਚਾਰਜ ਮੇਜਰ ਸਿੰਘ ਅਰਜਨ ਮਾਂਗਾ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸਤਨਾਮ ਸਿੰਘ ਰਿਆੜ, ਗੁਰਤਿੰਦਰ ਪਾਲ ਸਿੰਘ ਕਾਦੀਆਂ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ, ਮਹਿਲ ਸਿੰਘ ਖਜਾਨਚੀ ਆਦਿ ਹਾਜ਼ਰ ਸਨ।




Post a Comment

© Qadian Times. All rights reserved. Distributed by ASThemesWorld