![]() |
ਕਾਲਜ ਪ੍ਰਿੰਸੀਪਲ ਪ੍ਰੋ ਨਰਿੰਦਰ ਸਿੰਘ ਵਿਦਿਆਰਥੀਆਂ ਨਾਲ ਗਾਂਧੀ ਜਯੰਤੀ ਅਤੇ ਸਵੱਛਤਾ ਸੰਬੰਧੀ ਜਾਣਕਾਰੀ ਦਿੰਦਿਆਂ, ਵਿਦਿਆਰਥੀ। (ਜ਼ੀਸ਼ਾਨ) |
ਕਾਦੀਆਂ, 1 ਅਕਤੂਬਰ (ਜ਼ੀਸ਼ਾਨ) – ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਕਾਰਜਕਾਰੀ ਪ੍ਰਿੰਸੀਪਲ ਪ੍ਰੋਫੈਸਰ ਨਰਿੰਦਰ ਸਿੰਘ ਅਤੇ ਐਨਐਸਐਸ ਦੇ ਪ੍ਰੋਗਰਾਮ ਅਫ਼ਸਰ ਪ੍ਰੋ ਅਸ਼ਵਨੀ ਕੁਮਾਰ ਅਤੇ ਈਕੋ ਕਲੱਬ ਦੇ ਨੋਡਲ ਅਫ਼ਸਰ ਪ੍ਰੋ ਮਨਦੀਪ ਬੇਦੀ ਦੀ ਸਹਿਯੋਗ ਨਾਲ ਕਾਲਜ ਵਿੱਚ ਮਹਾਤਮਾ ਗਾਂਧੀ ਜੀ ਦੀ ਜਨਮ ਜਯੰਤੀ ਮਨਾਈ ਗਈ।
ਇਸ ਮੌਕੇ ਪ੍ਰਿੰਸੀਪਲ ਪ੍ਰੋ ਨਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਗਾਂਧੀ ਜਯੰਤੀ ਦੀ ਵਧਾਈ ਦਿੱਤੀ ਅਤੇ ਮਹਾਤਮਾ ਗਾਂਧੀ ਜੀ ਦੇ ਦੇਸ਼ ਦੀ ਸੁਤੰਤਰਤਾ ਸੰਗਰਾਮ ਵਿੱਚ ਯੋਗਦਾਨ ਅਤੇ ਸਵੱਛ ਭਾਰਤ ਅਭਿਆਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਾਲਜ ਪ੍ਰਿੰਸੀਪਲ, ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਗਾਂਧੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਪ੍ਰੋ ਅਸ਼ਵਨੀ ਕੁਮਾਰ ਨੇ 'ਸਵੱਛਤਾ ਹੀ ਸੇਵਾ' ਥੀਮ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਸਵੱਛਤਾ ਅਭਿਆਨ ਅਤੇ ਸਿੰਗਲ ਯੂਜ ਪਲਾਸਟਿਕ ਦੇ ਉਪਯੋਗ ਤੋਂ ਬਚਣ ਸਬੰਧੀ ਪੀਪੀਟੀ ਦੇ ਮਾਧਿਅਮ ਨਾਲ ਸਮਝਾਇਆ। ਉਨ੍ਹਾਂ ਨੇ ਮੌਜੂਦ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਵੀ ਪਲਾਸਟਿਕ ਦੇ ਵਰਤੋਂ ਨੂੰ ਰੋਕਣ ਦੀ ਪ੍ਰਤੀਬੱਧਤਾ ਲਈ ਸੁੰਹ ਚੁਕਵਾਈ।
ਸੈਸ਼ਨ ਦੇ ਦੂਜੇ ਹਿੱਸੇ ਵਿੱਚ ਈਕੋ ਕਲੱਬ ਦੇ ਨੋਡਲ ਅਫ਼ਸਰ ਪ੍ਰੋ ਮਨਦੀਪ ਬੇਦੀ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੇ ਹਾਨੀਕਾਰਕ ਪ੍ਰਭਾਵਾਂ, ਵਾਤਾਵਰਣ ਤੇ ਪੈਂਦੇ ਮਾੜੇ ਪ੍ਰਭਾਵ ਅਤੇ ਸਮਾਜਕ ਨੁਕਸਾਨ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ। ਉਨ੍ਹਾਂ ਨੇ ਪੀਪੀਟੀ ਦੇ ਜ਼ਰੀਏ ਰੋਕਥਾਮ ਦੇ ਤਰੀਕੇ ਵੀ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਇਸ ਮੌਕੇ ਲਗਭਗ 100 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।
ਪ੍ਰੋਗਰਾਮ ਦੇ ਅੰਤ ਵਿੱਚ ਐਨਐਸਐਸ ਪ੍ਰੋਗਰਾਮ ਅਫ਼ਸਰ ਪ੍ਰੋ ਅਸ਼ਵਨੀ ਕੁਮਾਰ ਨੇ ਆਪਣੀ ਟੀਮ ਮੈਂਬਰਜ਼ – ਪ੍ਰੋ ਗਗਨਦੀਪ ਸਿੰਘ, ਪ੍ਰੋ ਮਨਪ੍ਰੀਤ ਕੌਰ, ਪ੍ਰੋ ਦਿਲਪ੍ਰੀਤ ਕੌਰ, ਪ੍ਰੋ ਸੁਰਜੀਤ ਸਿੰਘ ਅਤੇ ਮਿਸ ਤਾਨੀਆ – ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਪ੍ਰੋ ਗਗਨਦੀਪ ਸਿੰਘ ਨੇ ਬਖੂਬੀ ਨਿਭਾਇਆ।