ਜਗਤ ਪੰਜਾਬੀ ਸਭਾ ਦੇ ਆਗੂ ਡੀ.ਪੀ.ਆਰ.ਓ. ਹਰਜਿੰਦਰ ਸਿੰਘ ਕਲਸੀ ਨੂੰ ਸਨਮਾਨਿਤ ਕਰਦਿਆਂ। (ਜ਼ੀਸ਼ਾਨ) |
ਕਾਦੀਆਂ, 10 ਅਕਤੂਬਰ (ਜ਼ੀਸ਼ਾਨ) – ਜਗਤ ਪੰਜਾਬੀ ਸਭਾ ਕੈਨੇਡਾ ਦੀ ਰਾਜ ਇਕਾਈ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਡੀ.ਪੀ.ਆਰ.ਓ. ਹਰਜਿੰਦਰ ਸਿੰਘ ਕਲਸੀ ਨੂੰ ਅਹੁਦਾ ਸੰਭਾਲਣ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭਾ ਦੇ ਪ੍ਰਧਾਨ ਮੁਕੇਸ਼ ਵਰਮਾ ਦੀ ਅਗਵਾਈ ਹੇਠ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਸੈਣੀ ਅਤੇ ਮੀਤ ਪ੍ਰਧਾਨ ਸਰਵਣ ਸਿੰਘ ਧੰਧਲ ਸਮੇਤ ਟੀਮ ਵੱਲੋਂ ਉਨ੍ਹਾਂ ਨੂੰ ਮਾਂ ਬੋਲੀ ਪੰਜਾਬੀ ਅਤੇ ਪੰਜਾਬੀਅਤ ਦਾ ਪ੍ਰਤੀਕ ਦੁਪੱਟਾ ਪਹਿਨਾ ਕੇ ਸਨਮਾਨਿਤ ਕੀਤਾ ਗਿਆ ਤੇ ਮੁੰਹ ਮਿੱਠਾ ਕਰਵਾਇਆ ਗਿਆ।
ਇਸ ਦੌਰਾਨ ਮਾਂ ਬੋਲੀ ਪੰਜਾਬੀ ਨੂੰ ਉਤਸ਼ਾਹਿਤ ਕਰਨ ਬਾਰੇ ਵਿਚਾਰ-ਚਰਚਾ ਹੋਈ। ਹਰਜਿੰਦਰ ਸਿੰਘ ਕਲਸੀ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਪੰਜਾਬੀ ਬੋਲੀ ਨੂੰ ਪਹਿਲ ਦਿੱਤੀ ਜਾਂਦੀ ਹੈ ਅਤੇ ਅਖ਼ਬਾਰਾਂ ਰਾਹੀਂ ਲੋਕਾਂ ਨੂੰ ਪੰਜਾਬੀ ਬੋਲਣ, ਪੜ੍ਹਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦਾ ਵਾਧੂ ਚਾਰਜ ਸੰਭਾਲਦੇ ਹੋਏ ਵੀ ਉਹ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਪ੍ਰਧਾਨ ਮੁਕੇਸ਼ ਵਰਮਾ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਸੈਣੀ, ਮੀਤ ਪ੍ਰਧਾਨ ਸਰਵਣ ਸਿੰਘ ਧੰਧਲ, ਸਰਬਜੀਤ ਸਿੰਘ (ਪ੍ਰਧਾਨ, ਮਿਨਿਸਟੀਰੀਅਲ ਯੂਨੀਅਨ ਪੰਜਾਬ) ਅਤੇ ਪ੍ਰਭੋਧ ਕੁਮਾਰ (ਸੁਪਰਿਟੈਂਡੈਂਟ, ਜ਼ਿਲ੍ਹਾ ਸਿੱਖਿਆ ਅਫਸਰ ਦਫ਼ਤਰ) ਮੌਜੂਦ ਸਨ।