ਕਾਦੀਆਂ ਦੇ ਸਿੱਖ ਨੈਸ਼ਨਲ ਕਾਲਜ ਚ ਵਿਦਿਆਰਥੀ ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਦਿਆਂ। (ਜ਼ੀਸ਼ਾਨ) |
ਕਾਦੀਆਂ, 19 ਅਕਤੂਬਰ(ਜ਼ੀਸ਼ਾਨ) – ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਚ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਐਨ.ਐਸ.ਐਸ. ਵਲੰਟੀਅਰਾਂ ਵੱਲੋਂ ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣ ਲਈ ਸਮਾਗਮ ਕੀਤਾ ਗਿਆ। ਇਸ ਮੌਕੇ ਡਾ. ਸਿਮਰਤਪਾਲ ਸਿੰਘ (ਪ੍ਰੋਗਰਾਮ ਅਫ਼ਸਰ ਲੜਕੇ) ਅਤੇ ਪ੍ਰੋ. ਮਨਪ੍ਰੀਤ ਕੌਰ (ਪ੍ਰੋਗਰਾਮ ਅਫ਼ਸਰ ਲੜਕੀਆਂ) ਸਮੇਤ ਰੈੱਡ ਰਿਬਨ ਕਲੱਬ ਦੇ ਮੈਂਬਰ ਹਾਜ਼ਰ ਸਨ।
ਵਲੰਟੀਅਰਾਂ ਵੱਲੋਂ ਰੰਗੋਲੀ ਤੇ ਪੋਸਟਰ ਮੁਕਾਬਲੇ ਕਰਵਾਏ ਗਏ। ਡਾ. ਸਿਮਰਤਪਾਲ ਸਿੰਘ ਨੇ ਕਿਹਾ ਕਿ ਪਟਾਕਿਆਂ ਦੀ ਥਾਂ ਰੁੱਖ ਲਗਾਕੇ ਹਰੀ ਅਤੇ ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣੀ ਚਾਹੀਦੀ ਹੈ, ਤਾਂ ਜੋ ਵਾਤਾਵਰਣ ਸੁਰੱਖਿਅਤ ਰਹੇ। ਵਲੰਟੀਅਰਾਂ ਨੇ ਰੁੱਖ ਲਗਾਉਣ ਅਤੇ ਸਾਫ਼ ਹਵਾ ਬਰਕਰਾਰ ਰੱਖਣ ਦਾ ਸੁਨੇਹਾ ਦਿੱਤਾ।
ਇਸ ਮੌਕੇ ਡਾ. ਸਤਿੰਦਰ ਕੌਰ, ਪ੍ਰੋ. ਹਰਜਿੰਦਰ ਸਿੰਘ ਅਤੇ ਹੋਰ ਵਲੰਟੀਅਰ ਵੀ ਹਾਜ਼ਰ ਸਨ।