ਕਾਦੀਆਂ ਚ ਸੇਖਵਾਂ ਨਵੇਂ ਟਰਾਂਸਫਾਰਮਰ ਦਾ ਉਦਘਾਟਨ ਕਰਦਿਆਂ। (ਜ਼ੀਸ਼ਾਨ) |
ਕਾਦੀਆਂ, 8 ਅਕਤੂਬਰ (ਜ਼ੀਸ਼ਾਨ) – ਕਾਦੀਆਂ ਦੇ ਕ੍ਰਿਸ਼ਨਾ ਨਗਰ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਜਗਰੂਪ ਸਿੰਘ ਸੇਖਵਾਂ ਨੇ ਨਵੇਂ ਬਿਜਲੀ ਦੇ ਟਰਾਂਸਫਾਰਮਰ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਅੱਜ ਜਲੰਧਰ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਬਿਜਲੀ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅੱਜ ਕਾਦੀਆਂ ਚ 8 ਕਰੋੜ ਰੁਪਏ ਦੀ ਲਾਗਤ ਨਾਲ 10 ਨਵੇਂ ਟਰਾਂਸਫਾਰਮਰ ਲਗਾਏ ਜਾਣਗੇ, ਨਵੀਆਂ ਤਾਰਾਂ ਪਾਈਆਂ ਜਾਣਗੀਆਂ ਅਤੇ ਬਿਜਲੀ ਦੀ ਲੋੜ ਪੂਰੀ ਕਰਨ ਲਈ ਨਵਾਂ ਸਬ-ਸਟੇਸ਼ਨ ਤਿਆਰ ਕੀਤਾ ਜਾਵੇਗਾ।
ਸੇਖਵਾਂ ਨੇ ਕਿਹਾ, ਅਸੀਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਰਹੇ ਹਾਂ। ਹੁਣ ਤੱਕ 55 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਅਗਲੇ ਬਜਟ ਵਿੱਚ ਬੀਬੀਆਂ ਨਾਲ ਕੀਤਾ ਵਾਅਦਾ ਵੀ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਐਕਸੀਅਨ ਜਗਜੋਤ ਸਿੰਘ ਬਾਜਵਾ, ਐਸ.ਡੀ.ਓ. ਜੱਸਾ ਸਿੰਘ, ਡਾ. ਕਾਲੀਆ, ਬਬੀਤਾ ਖੋਸਲਾ, ਮਲਕੀਤ ਸਿੰਘ, ਸੁਖਵਿੰਦਰ ਸਿੰਘ ਸੁੱਖਾ ਸਮੇਤ ਹੋਰ ਸ਼ਖਸੀਅਤਾਂ ਮੌਜੂਦ ਸਨ।