ਪਰਾਲੀ ਨਾ ਸਾੜਨ ਲਈ ਅਪੀਲ ਕਰਦੇ ਹੋਏ ਪਿੰਡ ਠੱਕਰ ਸੰਧੂ ਦੀ ਪੰਚਾਇਤ ਦੇ ਮੈਂਬਰ। (ਜ਼ੀਸ਼ਾਨ) |
ਕਾਦੀਆਂ, 8 ਅਕਤੂਬਰ (ਜ਼ੀਸ਼ਾਨ) – ਪਿੰਡ ਠੱਕਰ ਸੰਧੂ ਦੇ ਸਰਪੰਚ ਗਰੀਬ ਸਿੰਘ ਦੀ ਅਗਵਾਈ ਹੇਠ ਪੰਚਾਇਤ ਨੇ ਪਿੰਡ ਦੇ ਕਿਸਾਨਾਂ ਤੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ। ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਮਿੱਤਰ ਕੀੜੇ ਨਸ਼ਟ ਹੋ ਜਾਂਦੇ ਹਨ ਅਤੇ ਹਵਾ ਪ੍ਰਦੂਸ਼ਿਤ ਹੁੰਦੀ ਹੈ, ਜਿਸ ਨਾਲ ਹਾਦਸਿਆਂ ਦਾ ਖਤਰਾ ਵੀ ਵੱਧਦਾ ਹੈ।
ਪੰਚਾਇਤ ਨੇ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਜ਼ਮੀਨ ਵਿੱਚ ਵਹਾ ਕੇ ਖਾਦ ਵਜੋਂ ਵਰਤਣ ਤੇ ਵਾਤਾਵਰਨ ਪ੍ਰੇਮੀ ਬਣਨ। ਇਸ ਮੌਕੇ ਸਰਪੰਚ ਗਰੀਬ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ, ਭੁਪਿੰਦਰ ਸਿੰਘ ਤੇ ਜਗਤਾਰ ਸਿੰਘ ਸਮੇਤ ਪੰਚਾਇਤ ਮੈਂਬਰ ਹਾਜ਼ਰ ਸਨ।