| ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਚ ਮੁੱਖ ਵਕਤਾ ਡਾ. ਮਨਜਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਕਸ਼ਮੀਰ ਸਿੰਘ ਬੋਪਾਰਾਏ ਅਤੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ, ਸਮਾਗਮ ਦੌਰਾਨ ਬੈਠੇ ਸਰੋਤੇ। (ਜ਼ੀਸ਼ਾਨ) |
ਕਾਦੀਆਂ, 15 ਨਵੰਬਰ (ਜ਼ੀਸ਼ਾਨ) – ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਹੇਠ ਚੱਲਦੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ "ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਅਤੇ ਸ਼ਹਾਦਤ" ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਆਯੋਜਿਤ ਕੀਤਾ ਗਿਆ।
ਸਮਾਗਮ ਦੇ ਮੁੱਖ ਵਕਤਾ ਡਾ. ਮਨਜਿੰਦਰ ਸਿੰਘ, ਮੁਖੀ ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਨ। ਪ੍ਰੋਗਰਾਮ ਦੀ ਪ੍ਰਧਾਨਗੀ ਕਾਲਜ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਕਸ਼ਮੀਰ ਸਿੰਘ ਬੋਪਾਰਾਏ ਵੱਲੋਂ ਕੀਤੀ ਗਈ। ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਮਹਿਮਾਨਾਂ ਦਾ ਸਵਾਗਤ ਕੀਤਾ।
ਡਾ. ਮਨਜਿੰਦਰ ਸਿੰਘ ਨੇ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦੇ ਮੁੱਖ ਸੰਦੇਸ਼, ਵੈਰਾਗ, ਨਿਡਰਤਾ, ਜਾਤ-ਪਾਤ ਵਿਰੋਧ ਅਤੇ ਮਨੁੱਖੀ ਮੁੱਲਾਂ ਤੇ ਵਿਸਥਾਰ ਨਾਲ ਚਾਨਣਾ ਪਾਇਆ। ਲੈਕਚਰ ਤੋਂ ਬਾਅਦ ਵਿਦਿਆਰਥੀਆਂ ਨੇ ਸਵਾਲ ਕੀਤੇ ਜਿਨ੍ਹਾਂ ਦੇ ਉੱਤਰ ਮੁੱਖ ਵਕਤਾ ਵੱਲੋਂ ਦਿੱਤੇ ਗਏ।
ਕਸ਼ਮੀਰ ਸਿੰਘ ਬੋਪਾਰਾਏ ਨੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਚੰਗਾ ਜੀਵਨ ਜੀਊਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਕਾਲਜ ਵੱਲੋਂ ਅਜੇਹੇ ਲੈਕਚਰ ਆਉਣ ਵਾਲੇ ਸਮੇਂ ਵਿੱਚ ਵੀ ਕਰਵਾਏ ਜਾਣਗੇ। ਮੁੱਖ ਵਕਤਾ ਡਾ. ਮਨਜਿੰਦਰ ਸਿੰਘ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਵਿੱਚ ਐਡਵੋਕੇਟ ਬਲਜਿੰਦਰ ਸਿੰਘ ਰਿਆੜ, ਕਸ਼ਮੀਰ ਸਿੰਘ ਸ਼ਕਾਲਾ, ਸਤਨਾਮ ਸਿੰਘ ਬੁੱਟਰ (ਸੇ.ਮੁਕਤ ਐਕਸੀਅਨ), ਪ੍ਰੋ. ਕੁਲਵਿੰਦਰ ਸਿੰਘ (ਸੇ.ਮੁਕਤ), ਡਾ. ਬਲਚਰਨਜੀਤ ਸਿੰਘ ਭਾਟੀਆ (ਸੇ.ਮੁਕਤ ਸਥਾਨਕ ਸਕੱਤਰ), ਅਮਰਜੀਤ ਸਿੰਘ ਭਾਟੀਆ (ਸੇ.ਮੁਕਤ ਜ਼ਿਲ੍ਹਾ ਸਿੱਖਿਆ ਅਫਸਰ), ਗੁਰਨਾਮ ਸਿੰਘ ਸੰਧੂ, ਚੌਧਰੀ ਅਕਰਮ ਗੁਜਰਾਤੀ, ਸਾਬਕਾ ਸਰਪੰਚ ਅਪਾਰਜੀਤ ਸਿੰਘ ਭੈਣੀ ਬਾਂਗਰ, ਪ੍ਰਕਾਸ਼ ਸਿੰਘ ਠੱਕਰ ਸੰਧੂ, ਡਾ. ਸੁਖਦੇਵ ਸਿੰਘ ਨਾਗਰਾ ਸਮੇਤ ਸਟਾਫ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।