| ਕਾਦੀਆਂ ਚ ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ। (ਜ਼ੀਸ਼ਾਨ) |
ਕਾਦੀਆਂ, 16 ਨਵੰਬਰ (ਜ਼ੀਸ਼ਾਨ) – ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਨੇ ਅੱਜ ਕਾਦੀਆਂ ਸ਼ਹਿਰ ਵਿੱਚ ਸਫਾਈ ਪ੍ਰਬੰਧਾਂ ਦੀ ਜਾਂਚ ਕੀਤੀ ਅਤੇ ਨਗਰ ਕੌਂਸਲ ਅਧਿਕਾਰੀਆਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਈ ਰੱਖਣ ਲਈ ਕੜੀਆਂ ਹਦਾਇਤਾਂ ਜਾਰੀ ਕੀਤੀਆਂ।
ਡਾ. ਬੇਦੀ ਨੇ ਕਿਹਾ ਕਿ ਸ਼ਹਿਰ ਵਿੱਚ ਕੂੜੇ ਦੇ ਢੇਰ ਨਾ ਬਣਨ ਦੇਣ ਅਤੇ ਰੋਜ਼ਾਨਾ ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਫਾਈ ਸਬੰਧੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਾਰਵਾਈ ਤੋਂ ਕਿਸੇ ਨੂੰ ਛੂਟ ਨਹੀਂ ਹੋਵੇਗੀ।
ਉਨ੍ਹਾਂ ਦੱਸਿਆ ਕਿ ਕਾਦੀਆਂ ਵਿੱਚ ਹਰ ਸਾਲ ਵੱਡਾ ਜਲਸਾ ਹੁੰਦਾ ਹੈ, ਜਿਸ ਵਿਚ ਦੇਸ਼ ਵਿਦੇਸ਼ ਤੋਂ ਲੋਕ ਅਉਂਦੇ ਹਨ। ਇਸ ਲਈ ਸ਼ਹਿਰ ਨੂੰ ਹੋਰ ਵੀ ਸਾਫ਼-ਸੁਥਰਾ ਰੱਖਣਾ ਲਾਜ਼ਮੀ ਹੈ।
ਡਾ. ਬੇਦੀ ਨੇ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਵੀ ਸਹਿਯੋਗ ਦੀ ਅਪੀਲ ਕਰਦੇ ਕਿਹਾ ਕਿ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਸਫਾਈ ਸੇਵਕਾਂ ਨੂੰ ਦਿੱਤਾ ਜਾਵੇ ਅਤੇ ਦੁਕਾਨਾਂ ਵਿੱਚ ਡਸਟਬਿਨ ਰੱਖਣ ਲਾਜ਼ਮੀ ਬਣਾਇਆ ਜਾਵੇ। ਜੇ ਸਫਾਈ ਸਬੰਧੀ ਕੋਈ ਸਮੱਸਿਆ ਹੋਵੇ ਤਾਂ ਨਗਰ ਕੌਂਸਲ ਦਫ਼ਤਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।