| ਮੌਲਿਕ ਅਧਿਕਾਰਾਂ ਬਾਰੇ ਪੋਸਟਰ ਮੁਕਾਬਲੇ ਵਿੱਚ ਜੇਤੂ ਵਿਦਿਆਰਥਣਾਂ ਅਧਿਆਪਕਾਂ ਨਾਲ। (ਜ਼ੀਸ਼ਾਨ) |
ਕਾਦੀਆਂ, 21 ਨਵੰਬਰ (ਜ਼ੀਸ਼ਾਨ) – ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿੱਚ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਲੈਕਚਰਾਰ ਬਲਬੀਰ ਕੌਰ ਵੱਲੋਂ ਮੌਲਿਕ ਅਧਿਕਾਰਾਂ ਬਾਰੇ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਭਾਸ਼ਣ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ।
ਲੈਕਚਰਾਰ ਬਲਬੀਰ ਕੌਰ ਨੇ ਬੱਚਿਆਂ ਨੂੰ ਸੰਵਿਧਾਨ ਅਨੁਸਾਰ ਮਿਲਣ ਵਾਲੇ ਵੱਖ–ਵੱਖ ਮੌਲਿਕ ਅਧਿਕਾਰਾਂ ਅਤੇ ਉਨ੍ਹਾਂ ਦੀ ਸਹੀ ਵਰਤੋਂ ਬਾਰੇ ਜਾਣੂ ਕਰਵਾਇਆ। ਪ੍ਰਿੰਸੀਪਲ ਡਾ. ਹੁੰਦਲ ਨੇ ਸਮਾਗਮ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ।
ਪੋਸਟਰ ਮੁਕਾਬਲੇ ਵਿੱਚ ਗਿਆਰ੍ਹਵੀਂ ਜਮਾਤ ਦੀ ਤਜਿੰਦਰ ਕੌਰ ਪਹਿਲੇ, ਪੂਰਬੀ ਦੂਜੇ ਅਤੇ ਦੀਪਸ਼ਿਖਾ ਤੀਜੇ ਸਥਾਨ 'ਤੇ ਰਹੇ। ਸਮਾਗਮ ਵਿੱਚ ਜਸਕਿਰਨ ਕੌਰ, ਨਵਤੇਸ਼ਪਾਲ ਸਿੰਘ, ਕੁਲਦੀਪ ਕੌਰ, ਸਨਾਵਰ ਮੁਨੀਰ, ਅਮਤੁਲ ਮਤੀਨ, ਮਿਤਾਲੀ, ਰਮਨਜੀਤ ਕੌਰ, ਦਲਜੀਤ ਕੌਰ, ਅਮਨਦੀਪ ਕੌਰ ਅਤੇ ਅਨਾਮਿਕਾ ਸਮੇਤ ਸਾਰੇ ਸਟਾਫ਼ ਮੈਂਬਰ ਹਾਜ਼ਰ ਸਨ।