| ਨਸ਼ਾ ਮੁਕਤ ਭਾਰਤ ਅਭਿਆਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਪੋਸਟਰ ਬਣਾਉਣ ਵਾਲੇ ਵਲੰਟੀਅਰ ਆਪਣੇ ਅਧਿਆਪਕਾਂ ਸਮੇਤ। (ਜ਼ੀਸ਼ਾਨ) |
ਕਾਦੀਆਂ, 19 ਨਵੰਬਰ (ਜ਼ੀਸ਼ਾਨ) – ਨਸ਼ਾ ਮੁਕਤ ਭਾਰਤ ਅਭਿਆਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਐਨਐੱਸਐੱਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਕਾਲਜ ਸੈਮੀਨਾਰ ਹਾਲ ਵਿੱਚ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ।
ਐਨਐੱਸਐੱਸ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਮਨਪ੍ਰੀਤ ਕੌਰ ਨੇ ਵਲੰਟੀਅਰਾਂ ਨੂੰ ਅਭਿਆਨ ਦੀ ਸ਼ੁਰੂਆਤ, ਉਦਦੇਸ਼ ਅਤੇ ਹੁਣ ਤੱਕ ਦੀਆਂ ਸਫ਼ਲਤਾਵਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਹੁੰਦਲ ਨੇ ਨਸ਼ੇ ਨੂੰ ਸਮਾਜਿਕ ਬੁਰਾਈ ਦੱਸਦਿਆਂ ਵਲੰਟੀਅਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਨਸ਼ਾ ਮੁਕਤ ਸਮਾਜ ਦੀ ਬਣਤਰ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਅਹਵਾਨ ਕੀਤਾ।
ਐਨਐੱਸਐੱਸ ਵਲੰਟੀਅਰਾਂ ਵੱਲੋਂ ਨਸ਼ਾ ਵਿਰੋਧੀ ਪੋਸਟਰ ਪ੍ਰਦਰਸ਼ਨ ਕੀਤਾ ਗਿਆ ਅਤੇ ਨਸ਼ਾ ਮੁਕਤ ਭਾਰਤ ਦੀ ਸਹੁੰ ਵੀ ਚੁੱਕੀ ਗਈ। ਸਮਾਗਮ ਵਿੱਚ ਡਾ. ਸਤਿੰਦਰ ਕੌਰ, ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਮਨਜੋਤ ਕੌਰ, ਪ੍ਰੋ. ਬਲਬੀਰ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਪ੍ਰਭਪ੍ਰੀਤ ਕੌਰ, ਪ੍ਰੋ. ਪੂਜਾ ਪੁਰੀ ਸਮੇਤ ਕਾਲਜ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਲੰਟੀਅਰ ਹਾਜ਼ਰ ਸਨ।