ਬਲਾਕ ਸਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ ਸੀਟਾਂ ‘ਤੇ ਭਾਜਪਾ ਲੜੇਗੀ ਚੋਣ- ਗੁਲਸ਼ਨ ਵਰਮਾ

ਜਾਣਕਾਰੀ ਦਿੰਦਿਆਂ ਗੁਲਸ਼ਨ ਵਰਮਾ। (ਜ਼ੀਸ਼ਾਨ)

ਕਾਦੀਆਂ, 26 ਨਵੰਬਰ (ਜ਼ੀਸ਼ਾਨ)- ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਆਉਣ ਵਾਲੀਆਂ ਬਲਾਕ ਸਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਸਾਰੀਆਂ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਵਿਚਾਰ ਕਰ ਰਹੀ ਹੈ। ਇਹ ਜਾਣਕਾਰੀ ਭਾਜਪਾ ਮੰਡਲ ਕਾਦੀਆਂ ਦੇ ਪ੍ਰਧਾਨ ਗੁਲਸ਼ਨ ਵਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।
ਗੁਲਸ਼ਨ ਵਰਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਭਾਜਪਾ ਲਈ ਰੁਝਾਨ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਲੋਕ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਨਾਲ ਖੁਸ਼ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਵੱਡੀ ਜਿੱਤ ਦਰਜ ਕਰੇਗੀ।
ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਕੋਲ ਕਿਸਾਨਾਂ ਦਾ ਕਰਜ਼ਾ ਮਾਫ਼ ਕਰਵਾਉਣ ਦੀ ਬੇਨਤੀ ਕਰਨਗੇ, ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ।



Post a Comment

© Qadian Times. All rights reserved. Distributed by ASThemesWorld