| ਵਿਦਿਆਰਥੀਆਂ ਨੂੰ ਗਾਈਡੈਂਸ ਦਿੰਦੇ ਹੋਏ ਸਹਾਇਕ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਕੁਮਾਰ ਅਤੇ ਬੀ.ਆਰ.ਸੀ. ਪਰਮਜੀਤ ਸਿੰਘ ਆਦਿ। (ਜ਼ੀਸ਼ਾਨ) |
ਕਾਦੀਆਂ, 13 ਨਵੰਬਰ (ਜ਼ੀਸ਼ਾਨ) – ਵਿਦਿਆਰਥੀਆਂ ਨੂੰ ਭਵਿੱਖ ਵਿੱਚ ਉੱਚ ਮੁਕਾਮ ਹਾਸਲ ਕਰਨ ਤੇ ਬਾਰਹਵੀਂ ਤੋਂ ਬਾਅਦ ਚੁਣੇ ਜਾਣ ਵਾਲੇ ਕੋਰਸਾਂ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਬਾਰੇ ਜਾਣਕਾਰੀ ਦੇਣ ਲਈ ਸਹਾਇਕ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਕੁਮਾਰ ਵੱਲੋਂ ਐਸ.ਓ.ਈ. ਸ਼੍ਰੀ ਹਰਗੋਬਿੰਦਪੁਰ ਸਾਹਿਬ (ਲੜਕੇ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਹਰਗੋਬਿੰਦਪੁਰ ਸਾਹਿਬ (ਲੜਕੀਆਂ) ਵਿੱਚ ਕੈਰਿਅਰ ਗਾਈਡੈਂਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਇਹ ਵਰਕਸ਼ਾਪ ਜ਼ਿਲ੍ਹਾ ਸਿੱਖਿਆ ਅਫਸਰ ਪਰਮਜੀਤ ਕੌਰ ਅਤੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਈ ਗਈ। ਮੁਕੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ., ਪੀ.ਸੀ.ਐਸ., ਪੀ.ਸੀ.ਐਸ. ਜੁਡੀਸ਼ਰੀ, ਐਨ.ਡੀ.ਏ. ਅਤੇ ਸੀ.ਡੀ.ਐਸ. ਵਰਗੀਆਂ ਪ੍ਰੀਖਿਆਵਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ।
ਉਹਨਾਂ ਕਿਹਾ ਕਿ ਕਾਮਰਸ, ਆਰਟਸ, ਮੈਡੀਕਲ ਅਤੇ ਨਾਨ-ਮੈਡੀਕਲ ਦੇ ਵਿਦਿਆਰਥੀ ਗ੍ਰੈਜੁਏਸ਼ਨ ਤੋਂ ਬਾਅਦ ਇਹਨਾਂ ਪ੍ਰੀਖਿਆਵਾਂ ਵਿੱਚ ਹਿੱਸਾ ਲੈ ਸਕਦੇ ਹਨ। ਇਸ ਤੋਂ ਇਲਾਵਾ ਹਸਤ-ਸਿਲਪੀ ਕੋਰਸਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸਰਬਜੀਤ ਕੌਰ, ਗੁਰਪ੍ਰੀਤ ਕੌਰ, ਬੀ.ਆਰ.ਸੀ. ਕਾਦੀਆਂ-1 ਅਤੇ ਵਿਪਨ ਕੁਮਾਰ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ।