| ਇੰਸਪੈਕਟਰ ਦਵਿੰਦਰ ਸਿੰਘ ਨੂੰ ਸਟਾਰ ਲਗਾਉਂਦੇ ਹੋਏ ਏ.ਆਈ.ਜੀ ਸੁਖਵਿੰਦਰ ਸਿੰਘ ਮਾਨ ਅਤੇ ਨਾਲ ਅਧਿਕਾਰੀ। (ਜ਼ੀਸ਼ਾਨ) |
ਕਾਦੀਆਂ, 22 ਨਵੰਬਰ (ਜ਼ੀਸ਼ਾਨ) – ਸੀ.ਆਈ. ਸਬ ਯੂਨਿਟ ਕਾਦੀਆਂ ਦੇ ਇੰਚਾਰਜ ਸਬ-ਇੰਸਪੈਕਟਰ ਦਵਿੰਦਰ ਸਿੰਘ ਨੂੰ ਇੰਸਪੈਕਟਰ ਰੈਂਕ ਵਿੱਚ ਤਰੱਕੀ ਮਿਲੀ ਹੈ। ਉਨ੍ਹਾਂ ਨੂੰ ਮਾਨਯੋਗ ਏ.ਆਈ.ਜੀ ਐੱਸ.ਐੱਸ.ਓ.ਸੀ ਅੰਮ੍ਰਿਤਸਰ ਸੁਖਵਿੰਦਰ ਸਿੰਘ ਮਾਨ ਵੱਲੋਂ ਸਟਾਰ ਲਗਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇੰਸਪੈਕਟਰ ਦਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਅਦਾ ਕਰਦੇ ਰਹਿਣਗੇ।