| ਕੈਂਪ ਦੌਰਾਨ ਕਿਸਾਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ। (ਜ਼ੀਸ਼ਾਨ) |
ਕਾਦੀਆਂ, 22 ਨਵੰਬਰ (ਜ਼ੀਸ਼ਾਨ) – ਦਾਣਾ ਮੰਡੀ ਵਿਖੇ ਖੇਤੀਬਾੜੀ ਦਫ਼ਤਰ ਕਾਦੀਆਂ ਵੱਲੋਂ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਅਫਸਰ ਰਣਧੀਰ ਠਾਕੁਰ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਭਲਾਈ ਕੈਂਪ ਲਗਾਇਆ ਗਿਆ।
ਕੈਂਪ ਵਿੱਚ ਪੀ.ਏ.ਯੂ. ਗੁਰਦਾਸਪੁਰ ਦੇ ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨਾਲ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ ਅਤੇ ਨਵੀਂ ਤਕਨੀਕ, ਫਸਲਾਂ ਦੀ ਸੰਭਾਲ, ਪਰਾਲੀ ਪ੍ਰਬੰਧਨ ਅਤੇ ਵਾਤਾਵਰਣ ਸੁਰੱਖਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਕਿਸਾਨਾਂ ਦੇ ਆਉਣ–ਜਾਣ ਲਈ ਖੇਤੀਬਾੜੀ ਦਫ਼ਤਰ ਕਾਦੀਆਂ ਵੱਲੋਂ ਬੱਸਾਂ ਦਾ ਖ਼ਾਸ ਪ੍ਰਬੰਧ ਕੀਤਾ ਗਿਆ। ਇਕੱਠੇ ਹੋਏ ਕਿਸਾਨਾਂ ਨੇ ਵਾਤਾਵਰਨ ਨੂੰ ਸਾਫ਼ ਰੱਖਣ, ਪਰਾਲੀ ਨਾ ਸਾੜਨ ਅਤੇ ਨਜ਼ਦੀਕੀ ਦਫ਼ਤਰ ਤੋਂ ਸਹੀ ਸਲਾਹ ਲੈ ਕੇ ਫਸਲਾਂ ਦੀ ਪੈਦਾਵਾਰ ਕਰਨ ਦਾ ਵੀ ਵਾਅਦਾ ਕੀਤਾ।
ਕੈਂਪ ਵਿੱਚ ਹਰਪ੍ਰੀਤ ਸਿੰਘ ਬੋਪਾਰਾਏ (ਖੇਤੀਬਾੜੀ ਵਿਸਥਾਰ ਅਫਸਰ), ਨਵਜੋਤ ਕੌਰ (ਖੇਤੀਬਾੜੀ ਇੰਸਪੈਕਟਰ), ਸਤਨਾਮ ਸਿੰਘ ਸੰਧੂ, ਮਨਪ੍ਰੀਤ ਸਿੰਘ, ਜੋਬਨਜੀਤ ਸਿੰਘ, ਨਿਰਵੈਲ ਸਿੰਘ, ਹਰਵਿੰਦਰ ਸਿੰਘ, ਸਰਬਜੀਤ ਸਿੰਘ, ਹਰਜਿੰਦਰ ਸਿੰਘ, ਗੁਰਸਿਮਰਤ ਸਿੰਘ ਸਮੇਤ ਸਾਰੇ ਅਧਿਕਾਰੀਆਂ ਨੇ ਕਿਸਾਨਾਂ ਦਾ ਧੰਨਵਾਦ ਕੀਤਾ।