| ਸੈਮੀਨਾਰ ਦੌਰਾਨ ਜਾਣਕਾਰੀ ਸਾਂਝੀ ਕਰਦੇ ਹੋਏ ਡਾਕਟਰ ਸ਼ੁਭਨੀਤ ਕੁਮਾਰ ਅਤੇ ਹੋਰ। (ਜ਼ੀਸ਼ਾਨ) |
ਕਾਦੀਆਂ, 7 ਨਵੰਬਰ (ਜ਼ੀਸ਼ਾਨ) – ਸੀ.ਐਚ.ਸੀ ਕਾਦੀਆਂ ਦੇ ਐਸ.ਐੱਮ.ਓ ਡਾਕਟਰ ਸੰਦੀਪ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਤਹਿਤ ਡਾਕਟਰ ਸੁਭਨੀਤ ਕੁਮਾਰ ਨੇ ਸਰਕਾਰੀ ਆਈ.ਟੀ.ਆਈ ਕਾਦੀਆਂ ਵਿਖੇ ਸੈਮੀਨਾਰ ਲਗਾਇਆ। ਜਿਸ ਵਿੱਚ ਫਰਿੱਜਾਂ, ਕੂਲਰਾਂ ਗਮਲਿਆਂ ਅਤੇ ਕਬਾੜ ਆਦਿ ਦੇ ਸਮਾਨ ਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਡੇਗੂ ਬੁਖਾਰ ਦੇ ਕਾਰਨਾ, ਲੱਛਣਾਂ ਅਤੇ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ।
ਉਹਨਾਂ ਦੱਸਿਆ ਕਿ ਡੇਂਗੂ ਇੱਕ ਯੋਗ ਬਿਮਾਰੀ ਹੈ, ਜਿਸ ਤੋਂ ਜਰੂਰੀ ਸਾਵਧਾਨੀਆਂ ਦੀ ਵਰਤੋਂ ਕਰ ਕੇ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਸਾਫ਼ ਖੜ੍ਹੇ ਪਾਣੀ 'ਚ ਪੈਦਾ ਹੁੰਦਾ ਹੈ ਅਤੇ ਇਹ ਏਡੀਜ਼ ਨਾਂ ਦੇ ਮੱਛਰ ਦੇ ਲੜਨ ਨਾਲ ਹੁੰਦਾ ਹੈ, ਜੋ ਕਿ ਸਿਰਫ ਦਿਨ ਸਮੇਂ ਹੀ ਲੜਦਾ ਹੈ। ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ ਹੋ ਜਾਣਾ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਹੋਣਾ ਅਤੇ ਮਸੂੜਿਆਂ ਤੇ ਨੱਕ ਵਿੱਚੋਂ ਖੂਨ ਵਗਣਾ ਡੇਂਗੂ ਦੇ ਲੱਛਣ ਹਨ, ਜੇਕਰ ਕਿਸੇ ਵਿਅਕਤੀ ਵਿੱਚ ਅਜਿਹੇ ਲੱਛਣ ਪਾਏ ਜਾਣ ਤਾਂ ਉਸ ਨੂੰ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ, ਡੇਂਗੂ ਤੋਂ ਬਚਾਅ ਸਬੰਧੀ ਜ਼ਰੂਰੀ ਸਾਵਧਾਨੀਆਂ ਅਪਨਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਗਮਲਿਆਂ ਅਤੇ ਫਰਿੱਜਾਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਬਦਲ ਕੇ ਇਨ੍ਹਾਂ ਨੂੰ ਸੁਕਾਉਣਾ ਚਾਹੀਦਾ ਹੈ ਅਤੇ ਪੂਰਾ ਸਰੀਰ ਢੱਕਣ ਵਾਲੇ ਕਪੜੇ ਪਾਉਣੇ ਚਾਹੀਦੇ ਹਨ। ਰਾਤ ਨੂੰ ਸੌਣ ਸਮੇਂ ਮੱਛਰ ਭਜਾਉਣ ਵਾਲੇ ਕੋਆਇਲ, ਬਿਜਲਈ ਯੰਤਰ, ਮੱਛਰਦਾਨੀ, ਮੱਛਰਾਂ ਤੋਂ ਬਚਾਅ ਸਬੰਧੀ ਕਰੀਮਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਵਧੇਰੇ ਜਾਣਕਾਰੀ ਲਈ ਡੇਂਗੂ ਫ੍ਰੀ ਪੰਜਾਬ ਐਪ ਡਾਊਨਲੋਡ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਕੁਮਾਰ ,ਬਲਵਿੰਦਰ ਸਿੰਘ ਆਦਿ ਹਾਜਰ ਹਨ।