ਜਗਰੂਪ ਸਿੰਘ ਸੇਖਵਾਂ ਨੇ ਤਰਨਤਾਰਨ ਜਿੱਤ ਤੇ ਪਾਰਟੀ ਵਰਕਰਾਂ ਦਾ ਕੀਤਾ ਧੰਨਵਾਦ

ਜਗਰੂਪ ਸਿੰਘ ਸੇਖਵਾਂ ਤਰਨਤਾਰਨ ਚੋਣ ਜਿੱਤ ਤੇ ਪਾਰਟੀ ਵਰਕਰਾਂ ਦਾ ਧਨਵਾਦ ਕਰਦਿਆਂ। (ਜ਼ੀਸ਼ਾਨ)

ਕਾਦੀਆਂ, 14 ਨਵੰਬਰ (ਜ਼ੀਸ਼ਾਨ) – ਤਰਨਤਾਰਨ ਹਲਕੇ ਦੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਵੱਡੀ ਲੀਡ ਨਾਲ ਜਿੱਤ ਦਰਜ ਕੀਤੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਨੂੰ 12,091 ਵੋਟਾਂ ਦੇ ਫਰਕ ਨਾਲ ਹਰਾਇਆ।
ਇਸ ਵੱਡੀ ਜਿੱਤ 'ਤੇ ਆਮ ਆਦਮੀ ਪਾਰਟੀ ਕਾਦੀਆਂ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਸੇਖਵਾਂ ਵਿਖੇ ਲੱਡੂ ਵੰਡ ਕੇ ਖੁਸ਼ੀ ਮਨਾਈ ਅਤੇ ਸਾਰੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।
ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਹ ਜਿੱਤ ਪੰਜਾਬ ਦੇ ਲੋਕਾਂ ਦੇ ਭਰੋਸੇ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਨੇਤ੍ਰਿਤਵ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਸਮਰਪਿਤ ਹੈ, ਅਤੇ ਤਰਨਤਾਰਨ ਦੀ ਇਹ ਜਿੱਤ ਇਸ ਗੱਲ ਦਾ ਸਬੂਤ ਹੈ ਕਿ ਲੋਕ ਸਾਫ਼-ਸੁਥਰੀ ਰਾਜਨੀਤੀ ਦੇ ਹੱਕ ਵਿੱਚ ਹਨ।
ਉਨ੍ਹਾਂ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਹ ਜਿੱਤ ਪਾਰਟੀ ਦੇ ਹਰ ਕਰਮਚਾਰੀ ਦੀ ਮਿਹਨਤ ਦਾ ਨਤੀਜਾ ਹੈ।

Post a Comment

© Qadian Times. All rights reserved. Distributed by ASThemesWorld