| ਵਿਦਿਆਰਥਣ ਸਹਿਜਪ੍ਰੀਤ ਕੌਰ ਨੂੰ ਸਨਮਾਨਿਤ ਕਰਦੇ ਸਕੂਲ ਪ੍ਰਬੰਧਕ ਅਤੇ ਅਧਿਆਪਕ। (ਜ਼ੀਸ਼ਾਨ) |
ਕਾਦੀਆਂ, 17 ਨਵੰਬਰ (ਜ਼ੀਸ਼ਾਨ) – ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪਿੰਡ ਡੁੱਡੀਪੁਰ ਦੀ ਨੌਵੀਂ ਕਲਾਸ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਜ਼ਿਲਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਕਾਮਯਾਬੀ ਨਾਲ ਉਸਨੇ ਸਕੂਲ, ਮਾਤਾ–ਪਿਤਾ ਅਤੇ ਇਲਾਕੇ ਦਾ ਨਾਮ ਚਮਕਾਇਆ।
ਸਕੂਲ ਪ੍ਰਿੰਸੀਪਲ ਅਤੇ ਸਟਾਫ ਨੇ ਸਹਿਜਪ੍ਰੀਤ ਕੌਰ ਦਾ ਸਨਮਾਨ ਕੀਤਾ। ਪ੍ਰਿੰਸੀਪਲ ਨੇ ਕਿਹਾ ਕਿ ਸਹਿਜਪ੍ਰੀਤ ਪਿਛਲੇ ਤਿੰਨ ਸਾਲ ਤੋਂ ਸਰਕਾਰੀ ਸਕੂਲ ਵਿੱਚ ਪੜ੍ਹ ਰਹੀ ਹੈ ਅਤੇ ਪੜ੍ਹਾਈ ਦੇ ਨਾਲ–ਨਾਲ ਖੇਡਾਂ ਅਤੇ ਕਲਾ ਵਿੱਚ ਵੀ ਵਧੀਆ ਰੁਚੀ ਰੱਖਦੀ ਹੈ। ਉਨ੍ਹਾਂ ਹੋਰ ਵਿਦਿਆਰਥੀਆਂ ਨੂੰ ਵੀ ਇਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
ਸਹਿਜਪ੍ਰੀਤ ਕੌਰ ਨੇ ਕਿਹਾ ਕਿ ਉਸ ਦੀ ਸਫਲਤਾ ਵਿੱਚ ਉਸਦੇ ਮਾਤਾ–ਪਿਤਾ, ਸਕੂਲ ਪ੍ਰਬੰਧਕਾਂ ਅਤੇ ਮੈਡਮ ਸੋਨੀਆ ਸ਼ਰਮਾ ਦਾ ਵਿਸ਼ੇਸ਼ ਯੋਗਦਾਨ ਹੈ। ਇਸ ਮੌਕੇ ਉਸਦੇ ਮਾਤਾ–ਪਿਤਾ ਨੇ ਵੀ ਸਕੂਲ ਸਟਾਫ ਦਾ ਧੰਨਵਾਦ ਕੀਤਾ।