ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਦੌੜਾਕ ਆਰੀਅਨ ਮੱਟੂ ਨੇ ਅੰਤਰ ਕਾਲਜ ਅਥਲੈਟਿਕਸ ਮੁਕਾਬਲੇ ਵਿੱਚ ਸਿਲਵਰ ਤਗ਼ਮਾ ਜਿੱਤਿਆ

ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਖੇਡ ਵਿਭਾਗ ਦੇ ਮੁਖੀ ਡਾ. ਸਿਮਰਤਪਾਲ ਸਿੰਘ ਦੌੜਾਕ ਆਰੀਅਨ ਮੱਟੂ ਕਾਲਜ ਪੁੱਜਣ 'ਤੇ ਸਵਾਗਤ ਕਰਦਿਆਂ। (ਜ਼ੀਸ਼ਾਨ)

ਕਾਦੀਆਂ, 9 ਨਵੰਬਰ (ਜ਼ੀਸ਼ਾਨ) – ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਹੋਨਹਾਰ ਦੌੜਾਕ ਆਰੀਅਨ ਮੱਟੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਕਰਵਾਏ ਗਏ ਅੰਤਰ ਕਾਲਜ ਅਥਲੈਟਿਕਸ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1500 ਮੀਟਰ ਦੌੜ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਤਗ਼ਮਾ ਆਪਣੇ ਨਾਮ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਖੇਡ ਵਿਭਾਗ ਦੇ ਮੁਖੀ ਡਾ. ਸਿਮਰਤਪਾਲ ਸਿੰਘ ਨੇ ਕਿਹਾ ਕਿ ਆਰੀਅਨ ਮੱਟੂ ਦੀ ਇਹ ਪ੍ਰਾਪਤੀ ਕਾਲਜ ਲਈ ਮਾਣ ਦੀ ਗੱਲ ਹੈ। ਉਨ੍ਹਾਂ ਨੇ ਦੱਸਿਆ ਕਿ ਆਰੀਅਨ ਨੇ ਆਪਣੀ ਮਿਹਨਤ ਅਤੇ ਸਮਰਪਣ ਨਾਲ ਇਹ ਸਫਲਤਾ ਪ੍ਰਾਪਤ ਕੀਤੀ ਹੈ।
ਕਾਲਜ ਵਾਪਸੀ 'ਤੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਖੇਡ ਵਿਭਾਗ ਦੇ ਮੁਖੀ ਤੇ ਕੋਚ ਡਾ. ਸਿਮਰਤਪਾਲ ਸਿੰਘ ਵੱਲੋਂ ਆਰੀਅਨ ਮੱਟੂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਸ ਦਾ ਹੌਂਸਲਾ ਵਧਾਇਆ ਗਿਆ।
ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਬਲਚਰਨਜੀਤ ਸਿੰਘ ਭਾਟੀਆ ਨੇ ਵੀ ਪ੍ਰਿੰਸੀਪਲ, ਖੇਡ ਵਿਭਾਗ ਦੇ ਮੁਖੀ ਅਤੇ ਦੌੜਾਕ ਆਰੀਅਨ ਮੱਟੂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਮੁਬਾਰਕਬਾਦ ਦਿੱਤੀ।


Post a Comment

© Qadian Times. All rights reserved. Distributed by ASThemesWorld