ਸਿੱਖ ਨੈਸ਼ਨਲ ਕਾਲਜੀਏਟ ਸਕੂਲ ਕਾਦੀਆਂ ਵਿੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਭਾਸ਼ਣ ਤੇ ਕਵਿਤਾ ਮੁਕਾਬਲੇ

ਸਿੱਖ ਨੈਸ਼ਨਲ ਕਾਲਜੀਏਟ ਸਕੂਲ ਕਾਦੀਆਂ ਵਿੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਭਾਸ਼ਣ ਤੇ ਕਵਿਤਾ ਮੁਕਾਬਲੇ ਚ ਸ਼ਾਮਲ ਸਟਾਫ ਅਤੇ ਵਿਦਿਆਰਥੀ। (ਜ਼ੀਸ਼ਾਨ)

ਕਾਦੀਆਂ, 13 ਨਵੰਬਰ (ਜ਼ੀਸ਼ਾਨ) – ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿੱਚ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਭਾਸ਼ਣ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ।
ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੀ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਉਪਦੇਸ਼ ਤੇ ਸ਼ਹੀਦੀ ਇਤਿਹਾਸ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਵੱਲੋਂ ਗੁਰੂ ਸਾਹਿਬ ਜੀ ਦੀ ਮਹਾਨ ਬਲੀਦਾਨ ਤੇ ਪ੍ਰੇਰਕ ਜੀਵਨ ਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ।
ਮੁਕਾਬਲਿਆਂ ਦੇ ਨਤੀਜਿਆਂ ਵਿੱਚ ਮਹਿਕਪ੍ਰੀਤ ਸਿੰਘ (ਗਿਆਰਵੀਂ ਨਾਨ-ਮੈਡੀਕਲ) ਨੇ ਪਹਿਲਾ ਸਥਾਨ, ਲਵਪ੍ਰੀਤ ਕੌਰ (ਗਿਆਰਵੀਂ ਮੈਡੀਕਲ) ਨੇ ਦੂਜਾ ਸਥਾਨ ਅਤੇ ਮਹਿਕਪ੍ਰੀਤ ਕੌਰ (ਗਿਆਰਵੀਂ ਮੈਡੀਕਲ) ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਸਕੂਲ ਦੀ ਪੰਜਾਬੀ ਲੈਕਚਰਾਰ ਰਮਨਜੀਤ ਕੌਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਬਾਰੇ ਪ੍ਰੇਰਕ ਵਿਚਾਰ ਪ੍ਰਗਟ ਕੀਤੇ।
ਇਸ ਮੌਕੇ ਲੈਕਚਰਾਰ ਦਲਜੀਤ ਕੌਰ, ਅਨਾਮਿਕਾ, ਅਮਤੁਲ ਮਤੀਨ, ਸਨਾਵਰ ਮੁਨੀਰ, ਮਿਤਾਲੀ, ਅਮਨਦੀਪ ਕੌਰ, ਜਸਕਿਰਨ ਕੌਰ, ਬਲਬੀਰ ਕੌਰ, ਕੁਲਦੀਪ ਕੌਰ ਅਤੇ ਨਵਤੇਸ਼ਪਾਲ ਸਿੰਘ ਸਮੇਤ ਸਕੂਲ ਦਾ ਸਾਰਾ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।


Post a Comment

© Qadian Times. All rights reserved. Distributed by ASThemesWorld