![]() |
| ਕਾਦੀਆਂ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਸ਼ਹੀਦਾਂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਵਿੱਚ ਹਿੱਸਾ ਲੈਣ ਲਈ ਰਵਾਨਗੀ ਕਰਦੇ ਹੋਏ ਕਾਲਜੀਏਟ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ। (ਜ਼ੀਸ਼ਾਨ) |
ਕਾਦੀਆਂ, 23 ਨਵੰਬਰ (ਜ਼ੀਸ਼ਾਨ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਾਦੀਆਂ ਵਿਖੇ ਸਜਾਏ ਮਹਾਨ ਨਗਰ ਕੀਰਤਨ ਵਿੱਚ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਰਹਿਨੁਮਾਈ ਹੇਠ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਹਿੱਸਾ ਲਿਆ।
ਇਸ ਮੌਕੇ ਪ੍ਰਿੰਸੀਪਲ ਡਾ .ਹੁੰਦਲ ਨੇ ਗੁਰੂ ਇਤਿਹਾਸ ਤੇ ਚਾਨਣਾ ਪਾਉਂਦਿਆਂ, ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਗੁਰੂ ਸਾਹਿਬ ਅਤੇ ਉਹਨਾਂ ਸਾਰੇ ਗੁਰਸਿੱਖਾਂ ਦੇ ਜੀਵਨ ਫ਼ਲਸਫ਼ੇ ਤੇ ਮਹਾਨ ਸ਼ਹਾਦਤਾਂ ਤੋਂ ਪ੍ਰੇਰਨਾ ਲੈ ਕੇ ਆਪਣੇ ਵਿਰਸੇ ਅਤੇ ਵਿਰਾਸਤ ਨਾਲ ਜੁੜਨਾ ਚਾਹੀਦਾ ਹੈ।
ਇਸ ਮੌਕੇ ਜੈਕਾਰਿਆਂ ਦੀ ਗੂੰਜ ਨਾਲ ਅਤ ਗੁਰੂ ਜਸ ਦੇ ਜਾਪ ਨਾਲ ਰਵਾਨਗੀ ਕੀਤੀ ਗਈ। ਸਕੂਲ ਵਿਦਿਆਰਥੀਆਂ ਨਾਲ ਲੈਕਚਰਾਰ ਦਲਜੀਤ ਕੌਰ, ਰਮਨਜੀਤ ਕੌਰ, ਜਸਕਿਰਨ ਕੌਰ, ਸ਼੍ਰੀਮਤੀ ਵੰਦਨਾ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।
