| ਕਾਦੀਆਂ ਦੇ ਸਿੱਖ ਨੈਸ਼ਨਲ ਕਾਲਜ ਚ ਵਿਸ਼ਵ ਏਡਜ਼ ਦਿਵਸ ਮੌਕੇ ਪੋਸਟਰ ਦਰਸ਼ਾਉਂਦੀਆਂ ਵਿਦਿਆਰਥਣਾਂ, ਬੈਠੀ ਵਿਦਿਆਰਥਣਾਂ। (ਜ਼ੀਸ਼ਾਨ) |
ਕਾਦੀਆਂ, 1 ਦਸੰਬਰ (ਜ਼ੀਸ਼ਾਨ) – ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਚ ਐਨ.ਐੱਸ.ਐੱਸ ਵਿਭਾਗ ਵੱਲੋਂ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਦੇ ਸੰਬੰਧ ਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਮਨਪ੍ਰੀਤ ਕੌਰ ਅਤੇ ਹੋਰ ਬੁਲਾਰਿਆਂ ਨੇ ਵਲੰਟੀਅਰਾਂ ਨੂੰ ਏਡਜ਼ ਦੇ ਲੱਛਣਾਂ, ਫੈਲਣ ਦੇ ਕਾਰਨਾਂ ਅਤੇ ਬਚਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਵਲੰਟੀਅਰਾਂ ਵੱਲੋਂ ਤਿਆਰ ਕੀਤੇ ਪੋਸਟਰ ਵੀ ਪ੍ਰਦਰਸ਼ਿਤ ਕੀਤੇ ਗਏ।
ਇਸ ਮੌਕੇ ਡਾ. ਸਤਿੰਦਰ ਕੌਰ, ਪ੍ਰੋਫੈਸਰ ਲਵਪ੍ਰੀਤ ਕੌਰ, ਪ੍ਰੋਫੈਸਰ ਬਲਬੀਰ ਕੌਰ, ਪ੍ਰੋਫੈਸਰ ਕੁਲਦੀਪ ਕੌਰ, ਪ੍ਰੋਫੈਸਰ ਮਨਜੋਤ ਕੌਰ, ਪ੍ਰੋਫੈਸਰ ਰਮਨਦੀਪ ਕੌਰ ਅਤੇ ਪ੍ਰੋਫੈਸਰ ਪ੍ਰਭਪ੍ਰੀਤ ਕੌਰ ਸਮੇਤ ਕਾਲਜ ਦਾ ਸਟਾਫ ਮੌਜੂਦ ਰਿਹਾ। ਸਮਾਗਮ ਵਿੱਚ ਵਿਦਿਆਰਥੀਆਂ ਨੂੰ ਸਿਹਤ ਜਾਗਰੂਕਤਾ ਵੱਲ ਪ੍ਰਰੇਰਿਤ ਕਰਨ 'ਤੇ ਖਾਸ ਧਿਆਨ ਦਿੱਤਾ ਗਿਆ।