| ਕਾਦੀਆਂ ਦੇ ਐੱਸ.ਐੱਸ. ਬਾਜਵਾ ਸਕੂਲ ਦੇ ਵਿਦਿਆਰਥੀ ਸਕੂਲ ਪ੍ਰਬੰਧਕਾਂ ਨਾਲ ਨਿਰਵਾਣਾ ਐਡਵੇਂਚਰ ਪਾਰਕ ਦਾ ਟੂਰ ਕਰਦਿਆਂ। (ਜ਼ੀਸ਼ਾਨ) |
ਕਾਦੀਆਂ, 1 ਦਸੰਬਰ (ਜ਼ੀਸ਼ਾਨ) – ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵੱਲੋਂ ਕਲਾਸ 9 ਤੋਂ 12 ਤੱਕ ਦੇ ਵਿਦਿਆਰਥੀਆਂ ਲਈ ਨਿਰਵਾਣਾ ਐਡਵੈਂਚਰ ਪਾਰਕ ਮਾਹਲਪੁਰ (ਹੁਸ਼ਿਆਰਪੁਰ) ਵਿੱਚ ਫਨ ਟੂਰ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੇ ਜਿਪ ਲਾਈਨ, ਬ੍ਰਹਮਾ ਬ੍ਰਿਜ, ਰੈਪਲਿੰਗ, ਨੈਟ ਬ੍ਰਿਜ, ਮਿਨੀ ਟ੍ਰੇਨ ਆਦਿ ਐਡਵੈਂਚਰ ਗਤੀਵਿਧੀਆਂ ਦਾ ਖੂਬ ਆਨੰਦ ਲਿਆ, ਜਿੱਥੇ ਜਿਪ ਲਾਈਨ ਸਭ ਤੋਂ ਵੱਡਾ ਆਕਰਸ਼ਣ ਰਹੀ।
ਸਕੂਲ ਪ੍ਰਿੰਸੀਪਲ ਕੋਮਲ ਅਗਰਵਾਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਟੂਰ ਵਿਦਿਆਰਥੀਆਂ ਦੇ ਮਾਨਸਿਕ ਤੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਡਾਇਰੈਕਟਰ ਐੱਮ.ਐੱਲ. ਸ਼ਰਮਾ ਨੇ ਦੱਸਿਆ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਹੋਰ ਗਤੀਵਿਧੀਆਂ ਵਿੱਚ ਅੱਗੇ ਵਧਣ ਦੇ ਮੌਕੇ ਦਿੰਦਾ ਹੈ।
ਇਸ ਮੌਕੇ ਚੇਅਰਮੈਨ ਡਾ. ਰਾਜੇਸ਼ ਸ਼ਰਮਾ, ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ, ਵਾਈਸ ਪ੍ਰਿੰਸੀਪਲ ਕਪਿਲ ਸ਼ਰਮਾ ਅਤੇ ਸਟਾਫ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਟੂਰ ਦੌਰਾਨ ਵਿਦਿਆਰਥੀਆਂ ਅਤੇ ਸਟਾਫ ਲਈ ਭੋਜਨ ਅਤੇ ਸੁਰੱਖਿਆ ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ।
ਵਿਦਿਆਰਥੀਆਂ ਨੇ ਸਕੂਲ ਪ੍ਰਬੰਧਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਟੂਰ ਨਾਲ ਉਨ੍ਹਾਂ ਨੂੰ ਨਵਾਂ ਅਨੁਭਵ ਤੇ ਦੋਸਤਾਂ ਨਾਲ ਸਮਾਂ ਬਿਤਾਉਣ ਦਾ ਮੌਕਾ ਮਿਲਿਆ। ਉਨ੍ਹਾਂ ਨੇ ਉਮੀਦ ਜਤਾਈ ਕਿ ਆਗਾਮੀ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਟੂਰ ਕਰਵਾਏ ਜਾਣਗੇ।