| ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਬਾਰੇ ਜਾਗਰੂਕ ਕਰਦੇ ਹੋਏ। (ਜ਼ੀਸ਼ਾਨ) |
ਕਾਦੀਆਂ, 4 ਦਸੰਬਰ (ਜ਼ੀਸ਼ਾਨ) – ਸਿਹਤ ਵਿਭਾਗ ਕਾਦੀਆਂ ਵੱਲੋਂ ਡੇਂਗੂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਵੱਖ-ਵੱਖ ਥਾਵਾਂ 'ਤੇ ਮੁਹਿੰਮ ਚਲਾਈ ਗਈ। ਐਸ.ਐਮ.ਓ ਡਾ. ਸੰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੈਡੀਕਲ ਅਫਸਰ ਡਾ. ਸ਼ੁਭਨੀਤ ਕੁਮਾਰ ਦੀ ਅਗਵਾਈ ਵਿੱਚ ਟੀਮ ਨੇ ਭੱਠਿਆਂ 'ਤੇ ਜਾ ਕੇ ਲੋਕਾਂ ਨੂੰ ਡੇਂਗੂ ਦੇ ਲੱਛਣ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਟੀਮ ਨੇ ਦੱਸਿਆ ਕਿ ਡੇਂਗੂ ਸਾਫ਼ ਖੜ੍ਹੇ ਪਾਣੀ 'ਚ ਪੈਦਾ ਹੁੰਦਾ ਹੈ ਅਤੇ ਇਸ ਤੋਂ ਬਚਾਅ ਲਈ ਪਾਣੀ ਹਫ਼ਤੇ ਵਿੱਚ ਇੱਕ ਵਾਰ ਬਦਲਨਾ, ਸਰੀਰ ਢੱਕਣ ਵਾਲੇ ਕੱਪੜੇ ਪਾਉਣਾ ਅਤੇ ਮੱਛਰਭਜਾਉ ਉਪਕਰਣ ਵਰਤਣਾ ਜਰੂਰੀ ਹੈ। ਇਸ ਮੌਕੇ ਕੁਲਦੀਪ ਕੁਮਾਰ, ਸਤਪਾਲ ਸਿੰਘ, ਬਲਵਿੰਦਰ ਸਿੰਘ ਅਤੇ ਲਖਬੀਰ ਸਿੰਘ ਆਦਿ ਹਾਜ਼ਰ ਸਨ।