ਵਿਦਿਆਰਥੀਆਂ ਦੀ ਸੁਰੱਖਿਆ ਲਈ ਜ਼ਿਲ੍ਹਾ ਪੱਧਰੀ ਇੱਕ ਰੋਜ਼ਾ ਓਰੀਐਂਟੇਸ਼ਨ

ਵਿਦਿਆਰਥੀਆਂ ਦੀ ਸੁਰੱਖਿਆ ਲਈ ਜ਼ਿਲ੍ਹਾ ਪੱਧਰੀ ਓਰੀਐਂਟੇਸ਼ਨ ਦੌਰਾਨ ਜਾਣਕਾਰੀ ਦਿੰਦਿਆਂ। (ਜ਼ੀਸ਼ਾਨ)

ਕਾਦੀਆਂ, 25 ਦਸੰਬਰ (ਜ਼ੀਸ਼ਾਨ)- ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਕੌਰ ਦੀ ਨਿਗਰਾਨੀ ਅਤੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ ਦੇ ਪ੍ਰਬੰਧਾਂ ਹੇਠ ਸਮੱਗਰਾ ਸਿੱਖਿਆ ਅਭਿਆਨ ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਬੀ.ਐਨ.ਓ., ਬੀ.ਪੀ.ਓ. ਅਤੇ ਬਲਾਕ ਗਾਈਡੈਂਸ ਕੌਂਸਲਰਾਂ ਨੇ ਭਾਗ ਲਿਆ।
ਰਾਜ ਪੱਧਰੀ ਟ੍ਰੇਨਿੰਗ ਪ੍ਰਾਪਤ ਪਰਮਿੰਦਰ ਸਿੰਘ ਸੈਣੀ, ਸਹਾਇਕ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਅਤੇ ਰਿਸੋਰਸ ਪਰਸਨ ਹਰੀਸ਼ ਕੁਮਾਰ ਨੇ ਪੋਕਸੋ, ਆਫ਼ਤ ਪ੍ਰਬੰਧਨ, ਸਾਈਬਰ ਸੁਰੱਖਿਆ ਅਤੇ ਬੱਚਿਆਂ ਨਾਲ ਸੰਬੰਧਿਤ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ। ਮੁਕੇਸ਼ ਵਰਮਾ ਨੇ ਪੋਸਕੋ ਐਕਟ 2012, ਜੁਵੇਨਾਈਲ ਜਸਟਿਸ ਐਕਟ 2015, ਬਾਲ ਕਿਸ਼ੋਰ ਐਕਟ 1986, ਸੀਪੀਸੀਆਰ ਐਕਟ 2005, ਆਰਟੀਈ ਐਕਟ 2009, ਐਨਡੀਐਮਏ ਦਿਸ਼ਾ-ਨਿਰਦੇਸ਼ 2021 ਅਤੇ ਸੜਕ ਸੁਰੱਖਿਆ ਬਾਰੇ ਸਿਖਲਾਈ ਦਿੱਤੀ, ਜਦਕਿ ਹਰੀਸ਼ ਕੁਮਾਰ ਨੇ ਕਰੀਅਰ ਐਡਵਾਈਜ਼ਰ ਐਪ ਬਾਰੇ ਦੱਸਿਆ। ਪਰਮਜੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸੁਪਰਡੈਂਟ ਪ੍ਰਬੋਧ ਕੁਮਾਰ ਨੇ ਡਾਈਟ ਵਿੱਚ ਚੱਲ ਰਹੇ ਪ੍ਰੋਗਰਾਮ ਦਾ ਦੌਰਾ ਕੀਤਾ।
ਇਸ ਮੌਕੇ ਡਾਈਟ ਇੰਚਾਰਜ ਨਰੇਸ਼ ਕੁਮਾਰ, ਹੈੱਡਮਾਸਟਰ ਵਿਜੇ ਕੁਮਾਰ, ਤਰੁਣਜੋਤ ਕੌਰ, ਅਨੂ ਗਿੱਲ, ਸਰਬਜੀਤ ਸਿੰਘ, ਰਵੀ ਕੁਮਾਰ ਸਮੇਤ ਜ਼ਿਲ੍ਹੇ ਭਰ ਦੇ ਸਿੱਖਿਆ ਸ਼ਾਸਤਰੀ ਮੌਜੂਦ ਰਹੇ।

Post a Comment

© Qadian Times. All rights reserved. Distributed by ASThemesWorld