| ਕਾਦੀਆਂ ਦੇ ਆਪ ਇੰਚਾਰਜ ਜਗਰੂਪ ਸਿੰਘ ਸੇਖਵਾਂ ਪਰਿਵਾਰ ਨਾਲ ਵੋਟ ਪਾਉਣ ਜਾਂਦਿਆਂ, ਜਾਣਕਾਰੀ ਦਿੰਦਿਆਂ। (ਜ਼ੀਸ਼ਾਨ) |
ਕਾਦੀਆਂ, 14 ਦਸੰਬਰ (ਜ਼ੀਸ਼ਾਨ) – ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਕਾਦੀਆਂ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਅੱਜ ਆਪਣੇ ਪਰਿਵਾਰ ਸਮੇਤ ਵੋਟ ਪਾਈ। ਵੋਟ ਪਾਉਣ ਉਪਰੰਤ ਉਨ੍ਹਾਂ ਨੇ ਇਲਾਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋਕਤੰਤਰਕ ਹੱਕ ਦਾ ਲਾਜ਼ਮੀ ਤੌਰ 'ਤੇ ਇਸਤੇਮਾਲ ਕਰਨ ਅਤੇ ਵੋਟਿੰਗ ਵਿੱਚ ਵੱਧ ਤੋਂ ਵੱਧ ਭਾਗ ਲੈਣ।
ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਸ ਵਾਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਵਿੱਚ ਲੋਕਾਂ ਵੱਲੋਂ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚੋਣ ਮੈਦਾਨ ਵਿੱਚ ਸਾਰੀਆਂ ਮੁੱਖ ਰਾਜਨੀਤਿਕ ਪਾਰਟੀਆਂ ਮੌਜੂਦ ਹਨ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਜ਼ੋਰਦਾਰ ਪ੍ਰਚਾਰ ਕੀਤਾ ਗਿਆ ਹੈ।
ਉਨ੍ਹਾਂ ਅਨੁਸਾਰ ਲੋਕ ਇਨ੍ਹਾਂ ਚੋਣਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਨਾਲ ਜੋੜ ਕੇ ਵੀ ਦੇਖ ਰਹੇ ਹਨ, ਜਿਸ ਕਾਰਨ ਵੋਟਰਾਂ ਵਿੱਚ ਖਾਸੀ ਰੁਚੀ ਅਤੇ ਜੋਸ਼ ਪਾਇਆ ਜਾ ਰਿਹਾ ਹੈ। ਸੇਖਵਾਂ ਨੇ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਹਰ ਨਾਗਰਿਕ ਦਾ ਵੋਟ ਪਾਉਣਾ ਬਹੁਤ ਜ਼ਰੂਰੀ ਹੈ।
ਇਸ ਦੌਰਾਨ ਕਾਦੀਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵੋਟਿੰਗ ਅਮਨ-ਅਮਾਨ ਨਾਲ ਜਾਰੀ ਰਹੀ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ।