ਮੈਗਾ ਮਾਪੇ–ਅਧਿਆਪਕ ਮਿਲਣੀ ਦੌਰਾਨ ਕੈਰੀਅਰ ਅਡਵਾਈਜ਼ਰ ਐਪ ਬਾਰੇ ਮਾਪਿਆਂ ਨੂੰ ਕੀਤਾ ਜਾਗਰੂਕ

ਜਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ ਅਤੇ ਸਹਾਇਕ ਗਾਈਡੈਂਸ ਕੌਂਸਲਰ ਮੁਕੇਸ਼ ਕੁਮਾਰ ਵਰਮਾ ਵਿਦਿਆਰਥੀ ਅਤੇ ਮਾਪੇ ਨੂੰ ਐਪ ਅਤੇ ਬੱਚਿਆਂ ਦੇ ਕਰੀਅਰ ਬਾਰੇ ਜਾਣਕਾਰੀ ਦਿੰਦਿਆਂ। (ਜ਼ੀਸ਼ਾਨ)

ਕਾਦੀਆਂ, 20 ਦਸੰਬਰ (ਜ਼ੀਸ਼ਾਨ) – ਸਿੱਖਿਆ ਕ੍ਰਾਂਤੀ ਮਿਸ਼ਨ ਤਹਿਤ ਵਿਦਿਆਰਥੀਆਂ ਦੇ ਭਵਿੱਖ ਦੀ ਯੋਜਨਾ ਬਣਾਉਣ ਲਈ ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਕੈਰੀਅਰ ਅਡਵਾਈਜ਼ਰ ਐਪ ਬਾਰੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਇਹ ਐਪ ਮਾਪਿਆਂ ਦੇ ਮੋਬਾਈਲ ਫੋਨਾਂ ਵਿੱਚ ਡਾਊਨਲੋਡ ਕਰਵਾਈ ਗਈ।
ਜਿਲ੍ਹਾ ਸਿੱਖਿਆ ਅਫਸਰ ਪਰਮਜੀਤ ਕੌਰ, ਜਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ ਅਤੇ ਸਹਾਇਕ ਗਾਈਡੈਂਸ ਕੌਂਸਲਰ ਮੁਕੇਸ਼ ਕੁਮਾਰ ਵਰਮਾ ਨੇ ਦੱਸਿਆ ਕਿ ਇਸ ਐਪ ਰਾਹੀਂ ਵਿਦਿਆਰਥੀ ਅਤੇ ਮਾਪੇ ਬੱਚਿਆਂ ਦੇ ਕਰੀਅਰ ਦੀ ਯੋਜਨਾ ਬਿਹਤਰ ਢੰਗ ਨਾਲ ਤਿਆਰ ਕਰ ਸਕਣਗੇ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਲੋੜ ਪੈਣ 'ਤੇ ਜਿਲ੍ਹਾ ਗਾਈਡੈਂਸ ਕੌਂਸਲਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।


Post a Comment

© Qadian Times. All rights reserved. Distributed by ASThemesWorld