ਕਾਦੀਆਂ ਚ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪਾਵਰਕੌਮ ਮੈਨੇਜਮੈਂਟ ਦੀ ਅਰਥੀ ਸਾੜ੍ਹਕੇ ਕੀਤਾ ਰੋਸ ਪ੍ਰਦਰਸ਼ਨ

ਕਾਦੀਆਂ ਚ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਪਾਵਰਕੌਮ ਮੈਨੇਜਮੈਂਟ ਦੀ ਅਰਥੀ ਸਾੜ੍ਹਕੇ ਰੋਸ ਪ੍ਰਦਰਸ਼ਨ ਕਰਦਿਆਂ। (ਜ਼ੀਸ਼ਾਨ)

ਕਾਦੀਆਂ, 16 ਦਸੰਬਰ (ਜ਼ੀਸ਼ਾਨ) – ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਕਾਦੀਆਂ ਵੱਲੋਂ ਅੱਜ ਸੂਬਾ ਵਰਕਿੰਗ ਕਮੇਟੀ ਦੇ ਸੱਦੇ ਤੇ ਮੰਡਲ ਦਫ਼ਤਰ ਕਾਦੀਆਂ ਅੱਗੇ ਰੋਸ ਰੈਲੀ ਕਰਕੇ ਪਾਵਰਕੌਮ ਮੈਨੇਜਮੈਂਟ ਦੀ ਅਰਥੀ ਸਾੜੀ ਗਈ। ਜਿਸ ਦੀ ਪ੍ਰਧਾਨਗੀ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਕਾਦੀਆਂ ਦੇ ਪ੍ਰਧਾਨ ਰਮੇਸ਼ ਕੁਮਾਰ ਸ਼ਰਮਾ ਨੇ ਕੀਤੀ।
ਇਸ ਸਮੇਂ ਸੰਬੋਧਨ ਕਰਦਿਆਂ ਬੂਲਾਰਿਆ ਨੇ ਬਿਜਲੀ ਸੋਧ ਬਿੱਲ 2025 ਰੱਦ ਕਰਨ, ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਵੱਲੋਂ ਸਰਕਾਰੀ ਵਿਭਾਗਾਂ ਦੀਆ ਜ਼ਮੀਨਾਂ ਵੇਚਣਾ ਬੰਦ ਕਰਨ, 4 ਕੋਡ ਲੇਬਰ ਬਿੱਲ ਰੱਦ ਕਰਨ ਦੀ ਮੰਗ ਕੀਤੀ। ਪਾਵਰਕੌਮ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਪੈਨਸ਼ਨਰਜ਼ ਐਸੋਸੀਏਸ਼ਨ ਸੂਬਾ ਕਮੇਟੀ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਦਰਜ ਮੰਗਾ ਤੇ ਗੱਲਬਾਤ ਕਰਕੇ ਮੰਗਾਂ ਦੇ ਮਸਲੇ ਹੱਲ ਕੀਤੇ ਜਾਣ, 16 ਪ੍ਰਤੀਸ਼ਦ ਮਹਿੰਗਾਈ ਭੱਤਾ ਜਾਰੀ ਕੀਤਾ ਜਾਵੇ,1 ਜਨਵਰੀ 2016 ਤੋਂ ਪਹਿਲਾਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ 2.59 ਫਾਰਮੂਲਾ ਤਹਿਤ ਪੈਨਸ਼ਨ ਜਾਰੀ ਕੀਤੀ ਜਾਵੇ, ਸਕੇਲਾ ਦੇ ਬਕਾਏ ਕਿਸ਼ਤਾਂ ਵਿਚ ਦੇਣ ਦੀ ਥਾਂ ਇੱਕੋ ਵਾਰ ਅਦਾਇਗੀ ਕੀਤੀ ਜਾਵੇ, ਕੈਸ ਲੈਸ ਸਕੀਮ ਲਾਗੂ ਕੀਤੀ ਜਾਵੇ।
ਇਸ ਮੌਕੇ ਸੰਤੋਖ ਸਿੰਘ, ਬਲਵਿੰਦਰ ਸਿੰਘ, ਬਲਬੀਰ ਸਿੰਘ, ਸਲਵਿੰਦਰ ਸਿੰਘ ਜੇ.ਈ, ਜਗਦੀਸ਼ ਚੰਦਰ, ਜਗਤਾਰ ਸਿੰਘ ਖੁੰਡਾ, ਕਸ਼ਮੀਰ ਸਿੰਘ, ਠਾਕਰ ਰਣਜੀਤ ਸਿੰਘ ਆਦਿ ਸ਼ਾਮਲ ਹੋਏ।

Post a Comment

© Qadian Times. All rights reserved. Distributed by ASThemesWorld