ਪੇਂਡੂ ਮਜ਼ਦੂਰ ਯੂਨੀਅਨ ਅਤੇ ਇਫ਼ਟੂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜ੍ਹ ਕੇ ਕੀਤਾ ਰੋਸ ਪ੍ਰਦਰਸ਼ਨ

ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕਰਦੇ ਮਜ਼ਦੂਰ ਆਗੂ। (ਜ਼ੀਸ਼ਾਨ)

ਕਾਦੀਆਂ, 19 ਦਸੰਬਰ (ਜ਼ੀਸ਼ਾਨ) – ਮਗਨਰੇਗਾ ਸਕੀਮ ਨੂੰ ਖਤਮ ਕਰਨ ਅਤੇ ਬਿਜਲੀ ਸੋਧ ਬਿੱਲ 2025 ਲਿਆਉਣ ਦੇ ਵਿਰੋਧ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫ਼ਟੂ) ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਸਾੜ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ।
ਮਜ਼ਦੂਰ ਆਗੂਆਂ ਨੇ ਕੇਂਦਰ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਤਬਦੀਲੀਆਂ, ਮਗਨਰੇਗਾ ਦੇ ਬਜਟ ਵਿੱਚ ਕਟੌਤੀ ਅਤੇ ਬਿਜਲੀ ਸੋਧ ਬਿੱਲ 2025 ਰਾਹੀਂ ਗਰੀਬ ਤੇ ਮਜ਼ਦੂਰ ਵਰਗ ਦਾ ਰੁਜ਼ਗਾਰ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਗਨਰੇਗਾ ਹੇਠ ਪਹਿਲਾਂ ਹੀ ਨਾ ਮਾਤਰ ਕੰਮ ਮਿਲ ਰਿਹਾ ਹੈ ਅਤੇ ਕਈ ਪਿੰਡਾਂ ਵਿੱਚ ਮਜ਼ਦੂਰਾਂ ਨੂੰ ਮਿਹਨਤਾਨਾ ਵੀ ਨਹੀਂ ਮਿਲਿਆ।
ਯੂਨੀਅਨ ਆਗੂਆਂ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦਾ ਨਾਂ ਬਦਲਣ ਅਤੇ ਬਜਟ ਹਿੱਸਾ ਘਟਾਉਣ ਨਾਲ ਇਹ ਸਕੀਮ ਖਤਮ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਾਰੇ ਪੇਂਡੂ ਤੇ ਸਨਅਤੀ ਮਜ਼ਦੂਰਾਂ ਨੂੰ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ 6 ਅਤੇ 7 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ।

Post a Comment

© Qadian Times. All rights reserved. Distributed by ASThemesWorld