ਐੱਸ.ਐੱਸ.ਪੀ. ਬਟਾਲਾ ਵੱਲੋਂ ਕਾਦੀਆਂ ਦਾ ਦੌਰਾ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਾਦੀਆਂ ਚ ਐੱਸ.ਐੱਸ.ਪੀ. ਬਟਾਲਾ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ। (ਜ਼ੀਸ਼ਾਨ)

ਕਾਦੀਆਂ, 21 ਦਸੰਬਰ (ਜ਼ੀਸ਼ਾਨ)- ਪੁਲਿਸ ਜ਼ਿਲ੍ਹਾ ਬਟਾਲਾ ਦੇ ਐੱਸ.ਐੱਸ.ਪੀ. ਡਾ. ਮਹਿਤਾਬ ਸਿੰਘ ਨੇ ਕਾਦੀਆਂ ਸ਼ਹਿਰ ਦਾ ਵਿਸਤ੍ਰਿਤ ਦੌਰਾ ਕਰਕੇ 26 ਦਸੰਬਰ ਤੋਂ ਸ਼ੁਰੂ ਹੋ ਰਹੇ ਅਹਿਮਦੀਆ ਸੰਮੇਲਨ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਡੀ.ਐੱਸ.ਪੀ. ਸੰਜੀਵ ਕੁਮਾਰ ਅਤੇ ਐੱਸ.ਐੱਚ.ਓ. ਕਾਦੀਆਂ ਵੀ ਮੌਜੂਦ ਰਹੇ।
ਦੌਰੇ ਦੌਰਾਨ ਸੰਵੇਦਨਸ਼ੀਲ ਇਲਾਕਿਆਂ, ਮੁੱਖ ਦਾਖ਼ਲਾ ਮਾਰਗਾਂ, ਬੱਸ ਸਟੈਂਡ ਅਤੇ ਜਲਸਾ ਸਥਲ ਦੇ ਆਲੇ-ਦੁਆਲੇ ਨਿਰੀਖਣ ਕੀਤਾ ਗਿਆ। ਐੱਸ.ਐੱਸ.ਪੀ. ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਸਰਵੋਚ ਤਰਜੀਹ ਹੈ।
ਮੀਡੀਆ ਨਾਲ ਗੱਲਬਾਤ ਵਿੱਚ ਉਨ੍ਹਾਂ ਦੱਸਿਆ ਕਿ ਜਲਸੇ ਦੌਰਾਨ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇਗੀ ਅਤੇ ਟ੍ਰੈਫਿਕ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਯੋਜਨਾ ਲਾਗੂ ਰਹੇਗੀ। ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਸੁਰੱਖਿਆ, ਟ੍ਰੈਫਿਕ, ਪਾਰਕਿੰਗ ਅਤੇ ਐਮਰਜੈਂਸੀ ਸੇਵਾਵਾਂ 'ਤੇ ਵੀ ਚਰਚਾ ਹੋਈ।
ਐੱਸ.ਐੱਸ.ਪੀ. ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਲਸੇ ਦੇ ਦਿਨਾਂ ਦੌਰਾਨ ਪੁਲਿਸ ਦਾ ਸਹਿਯੋਗ ਕੀਤਾ ਜਾਵੇ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦਿੱਤੀ ਜਾਵੇ, ਤਾਂ ਜੋ ਸਮਾਗਮ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋ ਸਕੇ।


Post a Comment

© Qadian Times. All rights reserved. Distributed by ASThemesWorld