| ਸਿੱਖ ਨੈਸ਼ਨਲ ਕਾਲਜੀਏਟ ਸਕੂਲ ਕਾਦੀਆਂ ਦੇ ਵਿਦਿਆਰਥੀ ਬਟਾਲਾ ਵਿਖੇ ਹੋਏ ਮੁਕਾਬਲਿਆਂ ਵਿੱਚ ਭਾਗ ਲੈਣ ਉਪਰੰਤ ਆਪਣੇ ਅਧਿਆਪਕਾਂ ਨਾਲ। (ਜ਼ੀਸ਼ਾਨ) |
ਕਾਦੀਆਂ, 20 ਦਸੰਬਰ (ਜ਼ੀਸ਼ਾਨ) – ਆਰ.ਆਰ. ਬਾਵਾ ਡੀ.ਏ.ਵੀ. ਗਰਲਜ਼ ਕਾਲਜ ਬਟਾਲਾ ਵਿਖੇ ਕਰਵਾਏ ਗਏ ਸੈਨਰਜੀ–2025 ਅਧੀਨ ਵੱਖ-ਵੱਖ ਸਕੂਲੀ ਮੁਕਾਬਲਿਆਂ ਵਿੱਚ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਇਨਾਮ ਹਾਸਿਲ ਕੀਤੇ।
ਸਕੂਲ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਦੱਸਿਆ ਕਿ ਲੈਕਚਰਾਰ ਰਮਨਜੀਤ ਕੌਰ, ਅਨਾਮਿਕਾ ਅਤੇ ਜਸਕਿਰਨ ਕੌਰ ਦੀ ਅਗਵਾਈ ਹੇਠ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੁਕਾਬਲਿਆਂ ਵਿੱਚ ਭਾਗ ਲਿਆ। ਵਿਦਿਆਰਥਣ ਲਵਪ੍ਰੀਤ ਕੌਰ ਨੇ ਫੋਟੋਗ੍ਰਾਫੀ ਮੁਕਾਬਲੇ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ, ਜਦਕਿ ਮਾਡਲ ਬਣਾਉਣ ਦੇ ਮੁਕਾਬਲੇ ਵਿੱਚ ਕਰਿਮਤਾ ਟਾਕ, ਏਕਤਾ ਜੀਤ ਕੌਰ, ਹਰਲੀਨ ਕੌਰ, ਸਹਿਜ ਅਤੇ ਅਕਸ਼ਰਾ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪ੍ਰੋਜੈਕਟ ਬਣਾਉਣ ਦੇ ਮੁਕਾਬਲੇ ਵਿੱਚ ਪੂਰਬੀ, ਦੀਪਸ਼ਿਖਾ, ਕਨਿਕਾ ਦੀ ਟੀਮ ਨੇ ਹੌਸਲਾ ਅਫ਼ਜ਼ਾਈ ਵਜੋਂ ਵਿਸ਼ੇਸ਼ ਇਨਾਮ ਹਾਸਿਲ ਕੀਤਾ। ਇਸੇ ਤਰ੍ਹਾਂ ਕਵਿਤਾ ਉਚਾਰਨ ਮੁਕਾਬਲੇ ਵਿੱਚ ਵਿਦਿਆਰਥਣ ਏਕਨੂਰ ਕੌਰ ਨੇ ਵਿਸ਼ੇਸ਼ ਇਨਾਮ ਹਾਸਿਲ ਕੀਤਾ। ਸਕੂਲ ਦੀ ਸਮੁੱਚੀ ਟੀਮ ਦੀ ਅਗਵਾਈ ਲਈ ਇੰਚਾਰਜ ਅਧਿਆਪਕਾਂ ਨੂੰ ਵੀ ਵਿਸ਼ੇਸ਼ ਇਨਾਮ ਨਾਲ ਸਨਮਾਨਿਤ ਕੀਤਾ ਗਿਆ।
ਸਕੂਲ ਕੈਂਪਸ ਵਿੱਚ ਪਹੁੰਚਣ 'ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਡਾ. ਹੁੰਦਲ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਛੁਪੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਕੂਲ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ਪ੍ਰਾਪਤੀ 'ਤੇ ਖੁਸ਼ੀ ਜ਼ਾਹਰ ਕਰਦਿਆਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਗਈ।