ਕਾਦੀਆਂ ਚ ਆਵਾਰਾ ਕੁੱਤਿਆਂ ਦੀ ਦਹਿਸ਼ਤ, ਗਾਂ ਦੇ ਵੱਛੇ ਨੂੰ ਨੋਚ ਕੇ ਮਾਰਿਆ, ਸਕੂਲੀ ਬੱਚਿਆਂ ਵਿੱਚ ਖੌਫ

ਕਾਦੀਆਂ ਚ ਗਾਂ ਦੇ ਵੱਛੇ 'ਤੇ ਹਮਲਾ ਕਰਦੇ ਆਵਾਰਾ ਕੁੱਤੇ। (ਜ਼ੀਸ਼ਾਨ)

ਕਾਦੀਆਂ, 19 ਦਸੰਬਰ (ਜ਼ੀਸ਼ਾਨ) – ਕਾਦੀਆਂ ਸ਼ਹਿਰ ਅਤੇ ਆਸਪਾਸ ਦੇ ਪਿੰਡਾਂ ਵਿੱਚ ਆਵਾਰਾ ਕੁੱਤਿਆਂ ਦੀ ਦਹਿਸ਼ਤ ਲਗਾਤਾਰ ਵਧ ਰਹੀ ਹੈ। ਤਾਜ਼ਾ ਘਟਨਾ ਵਿੱਚ ਕਾਦੀਆਂ-ਬੂਟਰ ਰੋਡ 'ਤੇ ਰੇਲਵੇ ਲਾਈਨਾਂ ਨੇੜੇ ਆਵਾਰਾ ਕੁੱਤਿਆਂ ਦੇ ਝੁੰਡ ਨੇ ਗਾਂ ਦੇ ਇੱਕ ਵੱਛੇ ਨੂੰ ਨੋਚ-ਨੋਚ ਕੇ ਮਾਰ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ।
ਇਸ ਸਬੰਧੀ ਇੰਟਰਨੈਸ਼ਨਲ ਹਿਊਮਨ ਰਾਈਟ ਡਿਫੈਂਡਰ ਪੰਜਾਬ ਦੇ ਮੀਡੀਆ ਇੰਚਾਰਜ ਗੁਰਪ੍ਰੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਪਹਿਲਾਂ ਵੀ ਕਾਦੀਆਂ ਵਿੱਚ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਪ੍ਰਸ਼ਾਸਨ ਵੱਲੋਂ ਕੋਈ ਢੁੱਕਵੇਂ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਕਿਹਾ ਕਿ ਇਸ ਰੋਡ ਦੇ ਨੇੜੇ ਹੀ ਇੱਕ ਸਕੂਲ ਸਥਿਤ ਹੈ, ਜਿੱਥੇ ਰੋਜ਼ਾਨਾ ਸੈਂਕੜੇ ਵਿਦਿਆਰਥੀ ਪੈਦਲ ਅਤੇ ਸਾਈਕਲਾਂ ਰਾਹੀਂ ਆਉਂਦੇ ਹਨ, ਜਿਸ ਕਾਰਨ ਬੱਚਿਆਂ ਅਤੇ ਰਾਹਗੀਰਾਂ ਵਿੱਚ ਡਰ ਦਾ ਮਾਹੌਲ ਹੈ।
ਗੁਰਪ੍ਰੀਤ ਸਿੰਘ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸਬੰਧਤ ਵਿਭਾਗਾਂ ਤੋਂ ਮੰਗ ਕੀਤੀ ਕਿ ਆਵਾਰਾ ਕੁੱਤਿਆਂ 'ਤੇ ਤੁਰੰਤ ਨਕੇਲ ਕੱਸੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਭਵਿੱਖ ਵਿੱਚ ਕਿਸੇ ਬੱਚੇ ਜਾਂ ਵਿਅਕਤੀ ਨੂੰ ਇਨ੍ਹਾਂ ਕੁੱਤਿਆਂ ਤੋਂ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ.


Post a Comment

© Qadian Times. All rights reserved. Distributed by ASThemesWorld