ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ, ਕਾਦੀਆਂ ਹਲਕੇ ਦੇ ਵਿਕਾਸ ਮੁੱਦਿਆਂ ’ਤੇ ਕੀਤੀ ਚਰਚਾ

ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਦਿਆਂ। (ਜ਼ੀਸ਼ਾਨ)

ਕਾਦੀਆਂ, 3 ਜਨਵਰੀ (ਜ਼ੀਸ਼ਾਨ) – ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਨਵੇਂ ਸਾਲ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਲੰਬੀ ਉਮਰ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।
ਮੁਲਾਕਾਤ ਦੌਰਾਨ ਕਾਦੀਆਂ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਵਿਚਾਰ–ਵਟਾਂਦਰਾ ਹੋਇਆ। ਸੇਖਵਾਂ ਨੇ ਧਾਰੀਵਾਲ ਸ਼ਹਿਰ ਲਈ ਸੀਵਰੇਜ ਅਤੇ ਵਾਟਰ ਟ੍ਰੀਟਮੈਂਟ ਪ੍ਰੋਜੈਕਟਾਂ, ਸ਼ਹਿਰ ਦੇ ਸੁੰਦਰੀਕਰਨ (ਅਰਬਨ ਹਿੱਸਾ) ਰੋਡ ਪ੍ਰੋਜੈਕਟ, ਅਤੇ ਕਾਦੀਆਂ ਸ਼ਹਿਰ ਦੇ ਲੰਬੇ ਸਮੇਂ ਤੋਂ ਲਟਕ ਰਹੇ ਸੀਵਰੇਜ ਪ੍ਰੋਜੈਕਟ ਨੂੰ ਤੁਰੰਤ ਅਮਲ ਵਿੱਚ ਲਿਆਂਦੇ ਜਾਣ ਲਈ ਬੇਨਤੀ ਕੀਤੀ। ਇਸ ਦੇ ਨਾਲ ਕਾਦੀਆਂ ਵਿੱਚ ਨਵੀਆਂ ਪਾਣੀ ਸਪਲਾਈ ਲਾਈਨਾਂ ਅਤੇ ਲਗਭਗ 10 ਕਰੋੜ ਦੀ ਲਾਗਤ ਨਾਲ ਨਵੇਂ ਵਾਟਰ ਟੈਂਕ ਲਈ ਵੀ ਆਭਾਰ ਪ੍ਰਗਟ ਕੀਤਾ ਗਿਆ।
ਸੇਖਵਾਂ ਨੇ ਕਾਦੀਆਂ ਹਲਕੇ ਲਈ 100 ਕਰੋੜ ਤੋਂ ਵੱਧ ਦੇ ਸੜਕ ਪ੍ਰੋਜੈਕਟਾਂ- ਨਵੀਆਂ ਲਿੰਕ ਸੜਕਾਂ, ਮੁੱਖ ਸੜਕਾਂ ਦੀ ਚੌੜਾਈ, ਪੁਲਾਂ ਦੀ ਤਿਆਰੀ/ਮਜ਼ਬੂਤੀ ਅਤੇ ਸੜਕਾਂ ਦੀ ਮੁਰੰਮਤ ਤੇ ਅਪਗ੍ਰੇਡੇਸ਼ਨ- ਲਈ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਨਾਲ ਹੀ, 25 ਪਿੰਡਾਂ ਵਿੱਚ ਚੱਲ ਰਹੇ ਸਟੇਡੀਅਮ ਵਿਕਾਸ ਕਾਰਜਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਣਾ ਮਿਲੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਾਦੀਆਂ ਵਿਧਾਨ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਜਲਦੀ ਹੀ ਹਲਕੇ ਦੇ ਦੌਰੇ ਦਾ ਵਾਅਦਾ ਕੀਤਾ। ਇਨ੍ਹਾਂ ਵਿਕਾਸ ਕਾਰਜਾਂ ਨਾਲ ਕਾਦੀਆਂ ਅਤੇ ਧਾਰੀਵਾਲ ਦੇ ਲੋਕਾਂ ਲਈ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਰਾਹ ਖੁਲ੍ਹਣ ਦੀ ਉਮੀਦ ਜਤਾਈ ਗਈ।

Post a Comment

© Qadian Times. All rights reserved. Distributed by ASThemesWorld