ਕਾਦੀਆਂ ਚ ਬਿਜਲੀ ਸੋਧ ਬਿੱਲ ਤੇ ਲੇਬਰ ਕੋਡਾਂ ਖ਼ਿਲਾਫ਼ ਕੱਢਿਆ ਚੇਤਨਾ ਮਾਰਚ, 16 ਨੂੰ ਦੇਣਗੇ ਡੀਸੀ ਦਫ਼ਤਰ ਅੱਗੇ ਧਰਨਾ

ਕਾਦੀਆਂ ਚ ਸੰਯੁਕਤ ਕਿਸਾਨ ਮੋਰਚਾ, ਮੁਲਾਜ਼ਮ–ਮਜ਼ਦੂਰ ਜਥੇਬੰਦੀਆਂ ਵੱਲੌਂ ਚੇਤਨਾ ਮਾਰਚ ਕੱਢਿਆ। (ਜ਼ੀਸ਼ਾਨ)

ਕਾਦੀਆਂ, 6 ਜਨਵਰੀ (ਜ਼ੀਸ਼ਾਨ) –  ਸੰਯੁਕਤ ਕਿਸਾਨ ਮੋਰਚਾ ਪੰਜਾਬ ਅਤੇ ਮੁਲਾਜ਼ਮ–ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਫ਼ੈਸਲੇ ਅਨੁਸਾਰ ਅੱਜ ਕਾਦੀਆਂ ਸ਼ਹਿਰ ਵਿੱਚ ਚੇਤਨਾ ਮਾਰਚ ਕੱਢਿਆ ਗਿਆ। ਮਾਰਚ ਦੀ ਅਗਵਾਈ ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਕਾਦੀਆਂ ਦੇ ਆਗੂ ਠਾਕਰ ਰਣਜੀਤ ਸਿੰਘ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਕਾਦੀਆਂ ਦੇ ਆਗੂ ਬਲਵਿੰਦਰ ਸਿੰਘ ਨੇ ਕੀਤੀ।
ਇਸ ਦੌਰਾਨ ਬਿਜਲੀ ਸੋਧ ਬਿੱਲ 2025, ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ, ਕਿਸਾਨ ਵਿਰੋਧੀ ਸੀਡ ਬਿੱਲ 2025 ਅਤੇ ਮਗਨਰੇਗਾ ਦੀ ਥਾਂ ਨਵੇਂ ਕਾਨੂੰਨ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਗਈ।
ਵੱਖ-ਵੱਖ ਥਾਵਾਂ 'ਤੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਪਾਸ ਹੋਣ ਨਾਲ ਬਿਜਲੀ ਮਹਿੰਗੀ ਹੋਵੇਗੀ, ਵੰਡ ਪ੍ਰਣਾਲੀ ਵਿੱਚ ਨਿੱਜੀ ਕੰਪਨੀਆਂ ਦਾ ਦਾਖ਼ਲਾ ਵਧੇਗਾ, ਪੱਕੇ ਰੁਜ਼ਗਾਰ ਨੂੰ ਨੁਕਸਾਨ ਪਹੁੰਚੇਗਾ ਅਤੇ ਸਬਸਿਡੀਆਂ ਖ਼ਤਮ ਹੋਣ ਦਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਨਿੱਜੀਕਰਨ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
ਆਗੂਆਂ ਨੇ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ 16 ਜਨਵਰੀ ਨੂੰ ਗੁਰਦਾਸਪੁਰ ਦੇ ਡੀਸੀ ਦਫ਼ਤਰ ਅੱਗੇ ਹੋਣ ਵਾਲੇ ਸਾਂਝੇ ਧਰਨੇ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਜਗਤਾਰ ਸਿੰਘ ਖੁੰਡਾ, ਕਸ਼ਮੀਰ ਸਿੰਘ, ਸੁਰਜੀਤ ਸਿੰਘ ਗੁਰਾਇਆ, ਪ੍ਰੇਮ ਕੁਮਾਰ, ਹਰਦੀਪ ਸਿੰਘ ਸੇਖੋਂ, ਗੁਰਵਿੰਦਰ ਸਿੰਘ ਸੂਚ, ਬਿਕਰਮਜੀਤ ਸਿੰਘ, ਦਲਜਿੰਦਰ ਸਿੰਘ, ਸੰਤੋਖ ਸਿੰਘ, ਜਾਪਾਨ ਸਿੰਘ, ਕੁੰਦਨ ਸਿੰਘ ਆਦਿ ਹਾਜ਼ਰ ਸਨ।


Post a Comment

© Qadian Times. All rights reserved. Distributed by ASThemesWorld