| ਬਾਜਵਾ ਸਕੂਲ ਵਿੱਚ ਐਨਐੱਸਐੱਸ ਯੂਨਿਟ ਹੇਠ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਉਂਦੇ ਹੋਏ ਵਿਦਿਆਰਥੀ। (ਜ਼ੀਸ਼ਾਨ) |
ਕਾਦੀਆਂ, 16 ਜਨਵਰੀ (ਜ਼ੀਸ਼ਾਨ) – ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਵਿੱਚ ਅੱਜ ਐਨਐੱਸਐੱਸ (ਰਾਸ਼ਟਰੀ ਸੇਵਾ ਯੋਜਨਾ) ਯੂਨਿਟ ਦੇ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਜਿਸ ਦਾ ਮਕਸਦ ਨੌਜਵਾਨਾਂ ਨਾਲ ਜੁੜੇ ਮਸਲਿਆਂ, ਚੁਣੌਤੀਆਂ ਅਤੇ ਮੌਕਿਆਂ ਵੱਲ ਧਿਆਨ ਕੇਂਦ੍ਰਿਤ ਕਰਨਾ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਉਤਸ਼ਾਹਿਤ ਕਰਨਾ ਸੀ।
ਇਸ ਮੌਕੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਨਵਦੀਪ ਕੌਰ ਅਤੇ ਰਿੱਧਿਮਾ ਬਾਲਾ ਨੇ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਮਹੱਤਵ 'ਤੇ ਰੌਸ਼ਨੀ ਪਾਈ। ਵਿਦਿਆਰਥੀਆਂ ਨੇ ਦੇਸ਼ਭਗਤੀ ਦੇ ਨਾਅਰਿਆਂ ਨਾਲ ਦਿਵਸ ਮਨਾਇਆ ਅਤੇ ਆਪਣੇ ਫਰਜ਼ਾਂ ਦੀ ਪਾਲਣਾ ਦੀ ਸਹੁੰ ਚੁੱਕੀ।
ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਵਿਜੇਤਾ) ਨੇ ਦੱਸਿਆ ਕਿ ਸੰਯੁਕਤ ਰਾਸ਼ਟਰ ਮਹਾਸਭਾ ਵੱਲੋਂ 17 ਦਸੰਬਰ 1999 ਨੂੰ ਹਰ ਸਾਲ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਪ੍ਰਿੰਸੀਪਲ ਕੋਮਲ ਅਗਰਵਾਲ ਨੇ ਕਿਹਾ ਕਿ ਪਰਿਆਵਰਨ ਸੁਰੱਖਿਆ, ਮਾਨਸਿਕ ਸਿਹਤ ਅਤੇ ਸਮਾਜਿਕ ਨਿਆਂ ਵਰਗੇ ਮਸਲਿਆਂ 'ਤੇ ਯੁਵਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।
ਸਕੂਲ ਚੇਅਰਮੈਨ ਡਾ. ਰਾਜੇਸ਼ ਸ਼ਰਮਾ ਅਤੇ ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਨੇ ਯੁਵਾਂ ਨੂੰ ਨੀਤੀ ਅਤੇ ਵਿਕਾਸ ਵਿੱਚ ਵੱਧ ਮੌਕੇ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ। ਵਾਈਸ ਪ੍ਰਿੰਸੀਪਲ ਕਪਿਲ ਸ਼ਰਮਾ ਨੇ ਸਿੱਖਿਆ ਅਭਿਆਨ ਅਤੇ ਯੁਵਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।