ਕਿਸਾਨ ਜਥੇਬੰਦੀ ਵੱਲੋਂ ਵੱਖ-ਵੱਖ ਪਿੰਡਾਂ ਤੋਂ ਚਿੱਪ ਵਾਲੇ ਮੀਟਰ ਉਤਾਰ ਕੇ ਕਾਦੀਆਂ ਬਿਜਲੀ ਦਫ਼ਤਰ ਵਿੱਚ ਕਰਵਾਏ ਜਮ੍ਹਾਂ, ਬਿਜਲੀ ਵਿਭਾਗ ਨੂੰ ਦਿੱਤੀ ਚੇਤਾਵਨੀ

ਚਿੱਪ ਵਾਲੇ ਮੀਟਰ ਉਤਾਰ ਕੇ ਬਿਜਲੀ ਦਫ਼ਤਰ ਕਾਦੀਆਂ ਵਿੱਚ ਜਮ੍ਹਾਂ ਕਰਵਾਉਣ ਮਗਰੋਂ ਜਾਣਕਾਰੀ ਦਿੰਦਿਆਂ ਕਿਸਾਨ ਆਗੂ। (ਜ਼ੀਸ਼ਾਨ)

ਕਾਦੀਆਂ, 22 ਜਨਵਰੀ (ਜ਼ੀਸ਼ਾਨ)-  ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਮੱਕਾ ਸਾਹਿਬ ਦੀ ਟੀਮ ਵੱਲੋਂ ਪਿੰਡ ਥਿੰਦ ਧਾਰੀਵਾਲ, ਲੀਲ ਕਲਾਂ, ਭੰਗਵਾਂ ਅਤੇ ਭੈਣੀ ਬਾਂਗਰ ਤੋਂ ਚਿੱਪ ਵਾਲੇ ਬਿਜਲੀ ਮੀਟਰ ਉਤਾਰ ਕੇ ਬਿਜਲੀ ਦਫ਼ਤਰ ਕਾਦੀਆਂ ਵਿੱਚ ਜਮ੍ਹਾਂ ਕਰਵਾਏ ਗਏ। ਇਸ ਮੌਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।
ਜ਼ੋਨ ਪ੍ਰਧਾਨ ਹਰਜੀਤ ਸਿੰਘ ਨੇ ਕਿਹਾ ਕਿ ਜਥੇਬੰਦੀ ਸ਼ੁਰੂ ਤੋਂ ਹੀ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਕਰਦੀ ਆ ਰਹੀ ਹੈ ਅਤੇ ਕਿਸੇ ਵੀ ਪਿੰਡ ਵਿੱਚ ਇਹ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਬਿਜਲੀ ਵਿਭਾਗ ਵੱਲੋਂ ਮੁੜ ਮੀਟਰ ਲਗਾਏ ਗਏ ਤਾਂ ਉਨ੍ਹਾਂ ਨੂੰ ਉਤਾਰ ਕੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਦਿੱਤਾ ਜਾਵੇਗਾ।
ਇਸ ਮੌਕੇ ਪ੍ਰਧਾਨ ਹਰਜੀਤ ਸਿੰਘ, ਮੀਤ ਪ੍ਰਧਾਨ ਹਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਪ੍ਰੀਤਮ ਸਿੰਘ, ਖ਼ਜਾਨਚੀ ਗੁਰਮੇਜ ਸਿੰਘ, ਪ੍ਰੈਸ ਸਕੱਤਰ ਸੁਖਦੇਵ ਸਿੰਘ, ਦਿਲਬਾਗ ਸਿੰਘ ਅਤੇ ਮੰਗਲ ਸਿੰਘ ਹਾਜ਼ਰ ਸਨ।

 

Post a Comment

© Qadian Times. All rights reserved. Distributed by ASThemesWorld