15 ਜਨਵਰੀ ਤੋਂ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ- ਆਗੂ

ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਸੋਨਾ ਬਾਜਵਾ, ਹਰਦਿਆਲ ਸਿੰਘ ਧੱਕੜ, ਸੁਖਦੇਵ ਸਿੰਘ ਗੋਲਡੀ,ਜਸਵਿੰਦਰਪਾਲ ਸਿੰਘ। (ਜ਼ੀਸ਼ਾਨ)

ਕਾਦੀਆਂ, 8 ਜਨਵਰੀ (ਜ਼ੀਸ਼ਾਨ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਐਕਸ ਸਰਵਿਸਮੈਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਸੋਨਾ ਬਾਜਵਾ, ਸੰਮਤੀ ਮੈਂਬਰ ਹਰਦਿਆਲ ਸਿੰਘ ਧੱਕੜ, ਆਪ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਗੋਲਡੀ ਡੇਹਰੀਵਾਲ ਅਤੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 15 ਜਨਵਰੀ ਤੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ।
ਆਗੂਆਂ ਨੇ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ, ਜਿਸ ਲਈ ਕੋਈ ਆਮਦਨ ਸੀਮਾ ਨਹੀਂ ਹੋਵੇਗੀ ਅਤੇ ਸਰਕਾਰੀ ਮੁਲਾਜ਼ਮ ਵੀ ਇਸ ਦਾ ਲਾਭ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਸਰਕਾਰੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਕਰਨਗੇ।
ਇਸ ਸਕੀਮ ਅਧੀਨ ਸਰਕਾਰੀ ਅਤੇ ਕੁੱਝ ਨਿੱਜੀ ਹਸਪਤਾਲਾਂ ਵਿੱਚ ਇਲਾਜ ਸੰਭਵ ਹੋਵੇਗਾ। ਆਗੂਆਂ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਸਿਹਤ ਖੇਤਰ ਵਿੱਚ ਇਨਕਲਾਬੀ ਕਦਮ ਸਾਬਿਤ ਹੋਵੇਗੀ ਅਤੇ ਹਰ ਘਰ ਨੂੰ ਗੁਣਵੱਤਾ ਭਰਪੂਰ ਮੁਫ਼ਤ ਇਲਾਜ ਦੀ ਸੁਰੱਖਿਆ ਮਿਲੇਗੀ।

Post a Comment

© Qadian Times. All rights reserved. Distributed by ASThemesWorld