ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਕੋਟ ਬੁੱਢਾ ਵਿੱਚ ਵਿਸ਼ਾਲ ਨਗਰ ਕੀਰਤਨ

ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ ਸਿੰਘ ਸਾਹਿਬਾਨ ਅਤੇ ਸੇਵਾਦਾਰ। (ਜ਼ੀਸ਼ਾਨ)

ਕਾਦੀਆਂ, 4 ਜਨਵਰੀ (ਜ਼ੀਸ਼ਾਨ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਕੋਟ ਬੁੱਢਾ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅਤੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਦੀ ਅਗਵਾਈ ਹੇਠ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਦੀਆਂ ਮੁੱਖ ਗਲੀਆਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿੱਚ ਸੰਪੂਰਨ ਹੋਇਆ।
ਨਗਰ ਕੀਰਤਨ ਦੌਰਾਨ ਥਾਂ-ਥਾਂ ਸੰਗਤਾਂ ਵੱਲੋਂ ਪੰਜ ਪਿਆਰੇ ਸਾਹਿਬਾਨਾਂ ਦਾ ਸਰੋਪਾ ਪਾ ਕੇ ਸਨਮਾਨ ਕੀਤਾ ਗਿਆ ਅਤੇ ਗੁਰੂ ਜੀ ਦੇ ਨਾਮ ਦੇ ਅਤੁੱਟ ਲੰਗਰ ਲਗਾ ਕੇ ਸੇਵਾ ਨਿਭਾਈ ਗਈ। ਇਸ ਮੌਕੇ ਢਾਡੀ ਜਥਿਆਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਕੀਰਤਨ ਤੇ ਕਵੀਸ਼ਰੀ ਰਾਹੀਂ ਗੁਰੂ ਇਤਿਹਾਸ ਦੀ ਮਹਿਮਾ ਗਾਈ ਗਈ। ਪਿੰਡ ਸਮੇਤ ਨੇੜਲੇ ਇਲਾਕਿਆਂ ਤੋਂ ਆਈਆਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਇਸ ਮੌਕੇ ਬਾਬਾ ਜਸਵੰਤ ਸਿੰਘ, ਹਰਜੀਤ ਸਿੰਘ ਕੋਟ ਬੁੱਢਾ, ਜਸਪਾਲ ਸਿੰਘ, ਬਾਬਾ ਸੁਖਦੇਵ ਸਿੰਘ, ਸਤਨਾਮ ਸਿੰਘ, ਮਾਸਟਰ ਹਰਦੀਪ ਸਿੰਘ, ਸੁੱਖਾ ਬਾਦਲ, ਜੱਸਾ ਮਨਜਿੰਦਰ ਸਿੰਘ, ਅਵਤਾਰ ਸਿੰਘ ਘੁੰਮਣ, ਦਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld