| ਕਾਦੀਆਂ ਚ ਨਗਰ ਕੀਰਤਨ ਦੌਰਾਨ ਪੰਜ ਪਿਆਰੇ ਸਾਹਿਬਾਨ ਅਤੇ ਸੰਗਤਾਂ। (ਜ਼ੀਸ਼ਾਨ) |
ਕਾਦੀਆਂ, 3 ਜਨਵਰੀ (ਜ਼ੀਸ਼ਾਨ) – ਸਾਹਿਬ-ਏ-ਕਮਾਲ ਦਸ਼ਮੇਸ਼ ਪਿਤਾ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਕਾਦੀਆਂ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਹੱਡ ਚੀਰਵੀ ਠੰਡ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ।
ਮਹਾਨ ਨਗਰ ਕੀਰਤਨ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਪਿਛੇ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਬਦ ਕੀਰਤਨ ਕਰਦਿਆਂ ਹੋਈਆਂ ਚਲ ਰਹੀਆਂ ਸਨ।
ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਕਾਦੀਆਂ ਤੋਂ ਆਰੰਭ ਹੋ ਕੇ ਬੁੱਟਰ ਰੋਡ, ਠੀਕਰੀਵਾਲ ਰੋਡ, ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਰੇਲਵੇ ਰੋਡ,ਬਸ ਸਟੈਂਡ, ਰਜ਼ਾਦਾ ਰੋਡ ਤੋਂ ਹੁੰਦਾ ਹੋਇਆ ਵਾਟਰ ਸਪਲਾਈ ਰੋਡ ਰਾਹੀਂ ਗੁਰਦੁਆਰਾ ਸਿੰਘ ਸਭਾ ਵਿਖੇ ਸੰਪੂਰਨ ਹੋਇਆ।
ਰਸਤੇ ਵਿੱਚ ਸੰਗਤਾਂ ਵਲੋਂ ਅਦਬ ਸਤਿਕਾਰ ਉਤਸਾਹ ਤੇ ਸਤਿਕਾਰ ਨਾਲ ਥਾਂ-ਥਾਂ ਸਵਾਗਤ ਕਰਦਿਆਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਪੰਜ ਪਿਆਰੇ ਸਾਹਿਬਾਨ ਦਾ ਸਤਿਕਾਰ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਗੁਰਪ੍ਰੀਤ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸਿੰਘ ਸਭਾ, ਤਰਲੋਕ ਸਿੰਘ ਪ੍ਰਧਾਨ, ਸੁਰਜੀਤ ਸਿੰਘ ਆਰੇਵਾਲਾ, ਭਾਈ ਜਗਜੀਤ ਸਿੰਘ ਕਾਦੀਆਂ, ਜਸਵਿੰਦਰ ਸਿੰਘ ਭਾਟੀਆ, ਪ੍ਰਿੰਸੀਪਲ ਅਮਰਜੀਤ ਸਿੰਘ ਭਾਟੀਆ, ਸੁਖਜਿੰਦਰ ਸਿੰਘ, ਜਤਿੰਦਰ ਪਾਲ ਸਿੰਘ ਵਿੱਕੀ, ਬਲਜੀਤ ਸਿੰਘ ਗੁਲਸ਼ਨ, ਮਨਜੀਤ ਸਿੰਘ ਰੋਜੀ, ਰਘਬੀਰ ਸਿੰਘ, ਹਰਦੇਵ ਸਿੰਘ ਰਿਆੜ, ਚੈਨ ਸਿੰਘ, ਹਰਕੰਵਲਪ੍ਰੀਤ ਸਿੰਘ, ਕੁਲਵੰਤ ਸਿੰਘ, ਬੀਬੀ ਸਤਵੰਤ ਕੌਰ, ਬੀਬੀ ਬਲਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਮਨਪ੍ਰੀਤ ਕੌਰ, ਡਾ. ਅਮਰਜੀਤ ਸਿੰਘ, ਬੀਬੀ ਸਤਿੰਦਰ ਕੌਰ, ਬੀਬੀ ਜਤਿੰਦਰ ਕੌਰ, ਬੀਬੀ ਲਖਵਿੰਦਰ ਕੌਰ, ਬੀਬੀ ਰਜਵੰਤ ਕੌਰ, ਬੀਬੀ ਹਰਪਿੰਦਰ ਕੌਰ ਆਦਿ ਹਾਜ਼ਰ ਸਨ।