ਪਿੰਡ ਧੰਦਲ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਨਗਰ ਕੀਰਤਨ ਸਜਾਇਆ

ਪਿੰਡ ਧੰਦਲ ਦੇ ਗੁਰਦੁਆਰਾ ਸਾਹਿਬ ਪਵਾਰ ਪੱਤੀ ਤੋਂ ਸਜਾਏ ਗਏ ਨਗਰ ਕੀਰਤਨਦਾ ਦ੍ਰਿਸ਼। (ਜ਼ੀਸ਼ਾਨ)

ਕਾਦੀਆਂ, 11 ਜਨਵਰੀ (ਜ਼ੀਸ਼ਾਨ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਧੰਦਲ ਦੇ ਗੁਰਦੁਆਰਾ ਸਾਹਿਬ ਪਵਾਰ ਪੱਤੀ ਧੰਦਲ ਤੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਅਤੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।
ਨਗਰ ਕੀਰਤਨ ਗੁਰਦੁਆਰਾ ਸਾਹਿਬ ਪਵਾਰ ਪੱਤੀ ਧੰਦਲ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਕੋਟ ਧੰਦਲ ਅਤੇ ਗੁਰਦੁਆਰਾ ਸਿੱਧੂ ਪੱਤੀ ਧੰਦਲ ਤੋਂ ਹੁੰਦਾ ਹੋਇਆ ਮੁੜ ਆਰੰਭਕ ਸਥਾਨ 'ਤੇ ਸੰਪਨ ਹੋਇਆ। ਰਸਤੇ ਦੌਰਾਨ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਧੰਦਲ ਨੇ ਆਪਣੇ ਗ੍ਰਹਿ ਵਿਖੇ ਪੰਜਾਂ ਪਿਆਰਿਆਂ ਨੂੰ ਸਰੋਪੇ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਲਈ ਚਾਹ-ਪਕੌੜਿਆਂ ਦਾ ਲੰਗਰ ਵਰਤਾਇਆ ਗਿਆ। ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਗੁਰਬਾਣੀ ਕੀਰਤਨ ਦੇ ਜਾਪ ਕੀਤੇ ਗਏ ਅਤੇ ਹਰ ਥਾਂ ਗੁਰੂ ਘਰ ਦੀਆਂ ਖੁਸ਼ੀਆਂ ਮਨਾਈਆਂ ਗਈਆਂ।
ਪਿੰਡ ਦੇ ਵੱਖ-ਵੱਖ ਸਥਾਨਾਂ 'ਤੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਨੂੰ ਗੁਰੂ ਬਖ਼ਸ਼ੀਸ਼ ਸਰੋਪੇ ਭੇਟ ਕਰਕੇ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਸ ਮੌਕੇ ਪਿੰਡਾਂ ਦੀਆਂ ਸਮੂਹ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਸੇਵਾ ਨਿਭਾਈ।
ਅੰਤ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਸਮਾਗਮ ਵਿੱਚ ਸੁਖਦੇਵ ਸਿੰਘ ਧੰਦਲ, ਹਰਦੇਵ ਸਿੰਘ, ਬਲਰਾਜ ਸਿੰਘ, ਮਨਪ੍ਰੀਤ ਸਿੰਘ, ਅਮਰੀਕ ਸਿੰਘ, ਗੁਰਮੀਤ ਸਿੰਘ, ਡਾ. ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।


Post a Comment

© Qadian Times. All rights reserved. Distributed by ASThemesWorld