ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੰਤਰੀਆਂ, ਐਮ.ਐਲ.ਏ ਤੇ ਐਮ.ਪੀ ਦੇ ਘਰਾਂ ਅੱਗੇ 4 ਘੰਟੇ ਦੇ ਧਰਨੇ ਦਾ ਐਲਾਨ

ਮੀਟਿੰਗ ਦੌਰਾਨ ਧਰਨੇ ਦਾ ਐਲਾਨ ਕਰਦੇ ਹੋਏ ਕਿਸਾਨ ਆਗੂ। (ਜ਼ੀਸ਼ਾਨ)

ਕਾਦੀਆਂ, 31 ਜਨਵਰੀ (ਜ਼ੀਸ਼ਾਨ)– ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਬੁਰਜ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਧਾਰੀਵਾਲ ਅਤੇ ਸਕੱਤਰ ਸਤਨਾਮ ਸਿੰਘ ਖਾਨਮਲੱਕ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡ ਧਾਰੀਵਾਲ ਕਲਾਂ ਵਿੱਚ ਕੋਰ ਕਮੇਟੀ ਦੀ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਅਤੇ ਬੀਬੀ ਪ੍ਰਧਾਨ ਬਲਵਿੰਦਰ ਕੌਰ ਦੀ ਅਗਵਾਈ ਹੇਠ ਹੋਈ।
ਆਗੂਆਂ ਨੇ ਕਿਹਾ ਕਿ ਜਦ ਤੱਕ ਸਰਕਾਰ 2025 ਐਕਟ ਵਾਪਸ ਨਹੀਂ ਲੈਂਦੀ ਅਤੇ ਸਾਦੇ ਮੀਟਰ ਬਹਾਲ ਕਰਕੇ ਨਹੀਂ ਲਗਾਉਂਦੀ, ਤਦ ਤੱਕ ਚਿੱਪ ਵਾਲੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ ਅਤੇ ਲੱਗੇ ਹੋਏ ਮੀਟਰ ਉਤਾਰ ਕੇ ਜਮ੍ਹਾਂ ਕਰਵਾਏ ਜਾਣਗੇ। ਕਮੇਟੀ ਦੇ ਐਲਾਨ ਮੁਤਾਬਕ 5 ਫਰਵਰੀ ਨੂੰ ਐਮ.ਐਲ.ਏ, ਐਮ.ਪੀ ਅਤੇ ਮੰਤਰੀਆਂ ਦੇ ਘਰਾਂ ਅੱਗੇ 4 ਘੰਟੇ ਦਾ ਧਰਨਾ ਦਿੱਤਾ ਜਾਵੇਗਾ। ਮੰਗਾਂ ਨਾ ਮੰਨਿਆਂ ਜਾਣ 'ਤੇ ਅਗਲੇ ਸੰਘਰਸ਼ ਵੀ ਵਿੱਡੇ ਜਾਣਗੇ।
ਇਸ ਮੌਕੇ ਪ੍ਰਧਾਨ ਗੁਰਦੀਪ ਸਿੰਘ, ਬੀਬੀ ਪ੍ਰਧਾਨ ਬਲਵਿੰਦਰ ਕੌਰ, ਮਨਦੀਪ ਕੌਰ, ਜੋਗਿੰਦਰ, ਕਰਮਜੀਤ ਸਿੰਘ, ਕਸ਼ਮੀਰ ਸਿੰਘ, ਹਰਚਰਨ ਸਿੰਘ, ਸਤਨਾਮ ਸਿੰਘ, ਮੰਗਲ ਸਿੰਘ, ਜੋਗਿੰਦਰ ਸਿੰਘ, ਸੀਤਲ ਸਿੰਘ, ਯੋਗਰਾਜ ਸਿੰਘ, ਭਗਤ ਸਿੰਘ, ਪ੍ਰੀਤਮ ਸਿੰਘ, ਗੁਰਮੁੱਖ ਸਿੰਘ, ਜੋਗਾ ਸਿੰਘ, ਜਸਪਾਲ ਸਿੰਘ, ਸਨਦੀਪ, ਸਰਬਜੀਤ ਕੌਰ, ਕਸਮੀਰੋ, ਰਜੀ ਸਮੇਤ ਪਿੰਡ ਵਾਸੀ ਹਾਜ਼ਰ ਰਹੇ।

Post a Comment

© Qadian Times. All rights reserved. Distributed by ASThemesWorld